Delhi News: ਬੀਤੇ ਕੱਲ ਨਿਯੁਕਤ ਕੀਤੇ ਗਏ ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਨਿਯੁਕਤੀ ਬੀਤੇ ਕੱਲ ਸੇਵਾਮੁਕਤ ਹੋਏ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਜਗ੍ਹਾਂ ਕੀਤੀ ਗਈ ਹੈ।ਅਹੁੱਦਾ ਸੰਭਾਲਣ ਤੋਂ ਬਾਅਣ ਆਪਣੇ ਸੰਦੇਸ਼ ਵਿਚ ਮੁੱਖ ਚੌਣ ਕਮਿਸ਼ਨਰ ਨੇ ਦੇਸ਼ ਦੀ ਸੇਵਾ ਲਈ ਵੋਟ ਨੂੰ ਪਹਿਲਾ ਕਦਮ ਕਰਾਰ ਦਿੰਅਦਿਾ ਕਿਹਾ ਕਿ ਭਾਰਤ ਦਾ ਹਰ ਨਾਗਰਿਕ, ਜਿਸ ਨੇ 18 ਸਾਲ ਦੀ ਉਮਰ ਪੂਰੀ ਕਰ ਲਈ ਹੈ, ਨੂੰ ਵੋਟਰ ਬਣਨਾ ਚਾਹੀਦਾ ਹੈ ਅਤੇ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਹਮੇਸ਼ਾ ਵੋਟਰਾਂ ਦੇ ਨਾਲ ਰਿਹਾ ਹੈ, ਅਤੇ ਰਹੇਗਾ।
ਇਹ ਵੀ ਪੜ੍ਹੋ ਵਿਕਾਸ ਹੀ ਹੈ ਪੰਜਾਬ ਸਰਕਾਰ ਦਾ ਮੁੱਖ ਏਜੰਡਾ: ਕੈਬਨਿਟ ਮੰਤਰੀ ਅਮਨ ਅਰੋੜਾ
ਦਸਣਾ ਬਣਦਾ ਹੈ ਕਿ ਮੁੱਖ ਚੋਣ ਕਮਿਸ਼ਨਰ ਦੇ ਨਾਲ ਖਾਲੀ ਹੋਏ ਇੱਕ ਕਮਿਸ਼ਨਰ ਦੇ ਅਹੁੱਦੇ ਉਪਰ ਵੀ ਹਰਿਆਣਾ ਦੇ ਮੁੱਖ ਸਕੱਤਰ ਰਹੇ ਡਾ ਵਿਵੇਕ ਜੋਸ਼ੀ ਨੂੰ ਨਿਯੁਕਤੀ ਦਿੱਤੀ ਗਈ ਹੈ। ਗੌਰਤਲਬ ਹੈ ਕਿ ਇਹ ਨਿਯੁਕਤੀ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਬਣਨ ਵਾਲੀ ਕਮੇਟੀ ਕਰਦੀ ਹੈ, ਜਿਸਦੇ ਵਿਚ ਗ੍ਰਹਿ ਮੰਤਰੀ ਅਤੇ ਵਿਰੋਧੀ ਧਿਰ ਦਾ ਲੀਡਰ ਸ਼ਾਮਲ ਹੁੰਦਾ ਹੈ। ਹਾਲਾਂਕਿ ਇਸ ਸਬੰਧੀ ਹੋਈ ਮੀਟਿੰਗ ਵਿਚ ਰਾਹੁਲ ਗਾਂਧੀ ਵੱਲੋਂ ਇਹ ਮਾਮਲਾ ਦੇਸ਼ ਦੀ ਸਰਬਉੱਚ ਅਦਾਲਤ ਵਿਚ ਹੋਣ ਕਾਰਨ ਪੈਡਿੰਗ ਰੱਖਣ ਦੀ ਵਕਾਲਤ ਕੀਤੀ ਸੀ ਪ੍ਰੰਤੂ ਕਮੇਟੀ ਨੇ ਬਹੁਮਤ ਨਾਲ ਫੈਸਲਾ ਲੈਂਦਿਆਂ ਗਿਆਨੇਸ਼ ਕੁਮਾਰ ਦੇ ਨਾਂ ਨੂੰ ਮੰਨਜੂਰੀ ਦੇ ਦਿੱਤੀ ਸੀ ਤੇ ਸਰਕਾਰ ਵੱਲੋਂ ਸੋਮਵਾਰ ਦੇਰ ਰਾਤ ਨੂੰ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।