WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੋਗਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦੀ ਕਾਇਆਕਲਪ ਕਰਨ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਦਾ ਐਲਾਨ

ਮੋਗਾ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ।ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਸਾਰੀਆਂ ਦਾਣਾ ਮੰਡੀਆਂ ਹੁਣ ਸ਼ਹਿਰਾਂ ਦੇ ਅੰਦਰ ਹਨ ਜਿਸ ਕਰਕੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਲਈ ਵਿਆਪਕ ਪੱਧਰ ਉਤੇ ਸਕੀਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਸਹੂਲਤ ਮਿਲੇਗੀ, ਉਥੇ ਹੀ ਸੂਬੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਸੁਪਨਾ ਹੈ ਕਿ ਵੱਖ-ਵੱਖ ਖੇਤਰਾਂ ਦਾ ਹਰੇਕ ਵਰਗ ਤਰੱਕੀ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕਦੇ ਵੀ ਅਜਿਹੇ ਸਮਾਗਮ ਨਹੀਂ ਕਰਦੇ ਸਨ ਕਿਉਂਕਿ ਉਹ ਆਪਣੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਦਾ ਸਾਹਮਣਾ ਕਰਨ ਤੋਂ ਹਿਚਕਚਾਉਂਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਕੰਮ ਲਈ ਸੁਖਾਵਾਂ ਮਾਹੌਲ ਅਤੇ ਆਪਣੇ ਕਾਰੋਬਾਰ ਵਿੱਚ ਤਰੱਕੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਚਾਹੁੰਦੇ ਅਤੇ ਇਸ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੱਲੋਂ ਕੰਪਿਊਟਰ ਸਾਖਰਤਾ ਵਰਕਸ਼ਾਪ ਦਾ ਆਯੋਜਨ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕਰਕੇ ਇਸ ਲਈ ਵਧੀਆ ਰਾਹ ਲੱਭਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਸਗੋਂ ਪਿੰਡਾਂ ਤੋਂ ਚੱਲੇਗੀ, ਜਿਸ ਕਾਰਨ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਸੂਬੇ ਦੇ ਲੋਕਾਂ ਨੇ ਮੇਰੀ ਸਰਕਾਰ ਨੂੰ ਸ਼ਾਨਦਾਰ ਫਤਵਾ ਦੇ ਕੇ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਮੈਂ ਦਿਨ-ਰਾਤ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ। ਲੋਕਾਂ ਨੂੰ ਹੁਣ ਸੂਬਾ ਸਰਕਾਰ ਦੇ ਕੰਮਕਾਜ ’ਤੇ ਭਰੋਸਾ ਹੈ, ਜਿਸ ਕਾਰਨ ਹੁਣ ਪ੍ਰਵਾਸੀ ਭਾਰਤੀ ਪੰਜਾਬ ਦੇ ਵਿਕਾਸ ’ਚ ਸਰਗਰਮ ਭਾਈਵਾਲ ਬਣ ਰਹੇ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ 43,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਪੁੱਠਾ ਗੇੜ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ।

ਜੀ.ਕੇ.ਯੂ. ਵੱਲੋਂ ਪਿੰਡ ਜਗਾ ਰਾਮ ਤੀਰਥ ਵਿਖੇ “ਸਿਹਤ ਜਾਗਰੂਕਤਾ ਕੈਂਪ”ਆਯੋਜਿਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬੀਆਂ ਨੇ ਕੌਮੀ ਅਜ਼ਾਦੀ ਦੇ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਕੇਂਦਰ ਸਰਕਾਰ ਨੇ ਸੂਬੇ ਨੂੰ ਪ੍ਰੇਸ਼ਾਨ ਕਰਨ ਲਈ ਆਰ.ਡੀ.ਐਫ. ਅਤੇ ਨੈਸ਼ਨਲ ਹੈਲਥ ਮਿਸ਼ਨ ਦੇ ਫੰਡ ਰੋਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰੋਕੇ ਗਏ ਇਨ੍ਹਾਂ 8000 ਕਰੋੜ ਰੁਪਏ ਨਾਲ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲ ਸਕਦਾ ਹੈ ਅਤੇ ਇਨ੍ਹਾਂ ਫੰਡਾਂ ਨੂੰ ਹਾਸਲ ਕਰਨ ਲਈ ਇਹ ਜ਼ਰੂਰੀ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਹਾਸਲ ਹੋਣ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦਾ ਇਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਖਜ਼ਾਨਾ ਖਾਲੀ ਹੈ’ ਦੀ ਬਿਆਨਬਾਜ਼ੀ ਕਰਦਾ ਰਿਹਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਧੱਕਾ ਲੱਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

 

Related posts

ਖੇਤੀਬਾੜੀ ਸਬ ਇੰਸਪੈਕਟਰ ਐਸੋਸੀਏਸ਼ਨ ਵਲੋਂ ਸੰਘਰਸ਼ ਰੱਖਣ ਦਾ ਐਲਾਨ

punjabusernewssite

ਮੋਗਾ ਪੁਲਿਸ ਵੱਲੋਂ ਗੈਂਗਸਟਰਾਂ ਵਲੋਂ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਲਈ ਦੀ ਕੋਸਿਸ ਨਾਕਾਮ

punjabusernewssite

ਮੋਗਾ ‘ਚ ਬਾਰਾਤ ਲਈ ਬੁੱਕ ਕਰਵਾਈ ਗੱਡੀ ਦੇ ਡਰਾਇਵਰ ਤੇ ਕੱਢੇ ਫਾਇਰ

punjabusernewssite