ਆੜਤੀਆਂ ਦੇ ਮਸਲਿਆਂ ’ਤੇ ਵੀ ਹੋਵੇਗਾ ਵਿਚਾਰ
ਚੰਡੀਗੜ੍ਹ, 7 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚਾਰੂ ਰੂਪ ਵਿਚ ਚਲਾਉਣ ਲਈ ਅੱਜ ਸੋਮਵਾਰ ਨੂੰ ਇੱਕ ਅਹਿਮ ਮੀਟਿੰਗ ਸੱਦ ਲਈ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੁਪਹਿਰ 1 ਵਜੇ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ। ਸੂਚਨਾ ਮੁਤਾਬਕ ਮੀਟਿੰਗ ਵਿਚ ਹੁਣ ਤੱਕ ਝੋਨੇ ਦੀ ਖ਼ਰੀਦ ਦੇ ਬਾਰੇ ਜਾਇਜ਼ਾ ਲਿਆ ਜਾਵੇਗਾ ਤੇ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Panchayat Election: ਅੱਜ ਵਾਪਸ ਲਏ ਜਾ ਸਕਣਗੇ ਕਾਗਜ਼, ਨਾਲੇ ਵੰਡੇ ਜਾਣਗੇ ਚੋਣ ਨਿਸ਼ਾਨ
ਇਸਤੋਂ ਇਲਾਵਾ ਆੜਤੀਆਂ ਵੱਲੋਂ ਮੁੜ ਚੁੱਕੇ ਮੁੱਦਿਆਂ ’ਤੇ ਵੀ ਗੱਲਬਾਤ ਹੋਵੇਗੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮੁੱਖ ਮੰਤਰੀ ਸ: ਮਾਨ ਆੜਤੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸ਼ੰਕੇ ਦੂਰ ਕਰ ਸਕਦੇ ਹਨ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਆੜਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਹੋ ਚੂੱਕੀ ਹੈ। ਇਸੇ ਤਰ੍ਹਾਂ ਸ: ਮਾਨ ਵੱਲੋਂ ਸ਼ੈਲਰ ਮਾਲਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਵੀ ਹੜਤਾਲ ਵਾਪਸ ਲੈਣ ਲਈ ਮਨਾ ਲਿਆ ਸੀ।