ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ

Date:

spot_img

ਚੰਡੀਗੜ੍ਹ, 1 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ਵਿੱਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ:ਕਿਸਾਨਾਂ ਨੇ ਮੰਡੀਆਂ ਤੇ ਮੋਰਚਿਆਂ ਉਪਰ ਮਨਾਈ ਦਿਵਾਲੀ, ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਪੱਕੇ ਮੋਰਚੇ ਬਾਦਸਤੂਰ ਜਾਰੀ

ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।

 

spot_img
spot_img

Share post:

Popular

More like this
Related

ਖੰਡ ਮਗਰੋਂ ਹੁਣ ਸਰ੍ਹੋਂ ਦੇ ਤੇਲ ਦੇ ਰੇਟਾਂ ਨੇ ਛੁਹਿਆ ਆਸਮਾਨ

ਜੇਕਰ ਤੁਹਾਨੂੰ ਲੱਗਦਾ ਹੈ ਕਿ ਹਰ ਮਹੀਨੇ ਘਰ ਦਾ...

ਬੱਸਾਂ ‘ਚ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਵੱਡਾ ਬਦਲਾਅ

Delhi News: ਦਿੱਲੀ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ...

Amritsar Rural Police ਨੂੰ ਮਿਲੀ ਵੱਡੀ ਸਫਲਤਾ; AK-47 ਤੇ 2 ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

Amritsar News: Amritsar Rural Police (ਅੰਮ੍ਰਿਤਸਰ ਦਿਹਾਤੀ ਪੁਲਿਸ) ਵੱਲੋਂ...