ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

Date:

spot_img

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ।ਆਪਣੇ ਸੁਨੇਹੇ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਜਾਤ-ਪਾਤ ਵਰਗੀ ਅਲਾਮਤ ਨੂੰ ਜੜ੍ਹੋ ਪੁੱਟਣ ਅਤੇ ਸਮਾਜ ਵਿਚ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ ਅਤੇ ਸਿੱਖਿਆਵਾਂ ਸਦਾ ਹੀ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।

ਇਹ ਵੀ ਪੜ੍ਹੋ  ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਲਈ ਦਿੱਲੀ ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ

ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਪਦਾਰਥਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਜੀ ਦੇ ਵਿਖਾਏ ਮਾਰਗ ’ਤੇ ਚੱਲਣ ਅਤੇ ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅੱਗੇ ਆਉਣ ਤਾਂ ਜੋ ਅਮੀਰ ਅਤੇ ਗਰੀਬ ਵਿਚਲੇ ਪਾੜੇ ਨੂੰ ਖਤਮ ਕਰਕੇ ਸਮਾਨਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਮਿਲ ਜੁਲ ਕੇ ਮਨਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਦਿੱਲੀ ਦੇ ਉਪ ਰਾਜਪਾਲ ਨੇ ਕੀਤੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ

Chandigarh News:ਦਿੱਲੀ ਦੇ ਲੈਫਟੀਨੈਂਟ ਗਵਰਨਰ, ਸ਼੍ਰੀ ਤਰਨਜੀਤ ਸਿੰਘ ਸੰਧੂ...

ਇਨਸਾਫ਼ ਲਈ ਪੁਲਿਸ ਥਾਣੇ ਆਈ ਔਰਤ ਤੇ ਉਸਦੇ ਪ੍ਰਵਾਰ ਉਪਰ ਹਮਲਾ

Jalandhar News:ਜਿਲਾ ਜਲੰਧਰ ਵਿੱਚ ਇਨਸਾਫ ਲਈ ਪੁਲਿਸ ਸਟੇਸ਼ਨ ਆਈ...

Punjab ‘ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਹੋਈ ਮੌ+ਤ,15 ਜ਼ਖਮੀ

Fazilka News:ਅੱਜ ਸਵੇਰੇ ਫਾਜ਼ਿਲਕਾ ਫਿਰੋਜ਼ਪੁਰ ਹਾਈਵੇ ਤੇ ਪਿੰਡ ਜੰਗੇਵਾਲਾ...