Monday, February 2, 2026

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਅਫਸੋਸ ਦਾ ਪ੍ਰਗਟਾਵਾ

Date:

spot_img

ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ’ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਡਿਊਟੀ ਨਿਭਾਉਂਦੇ ਹੋਏ ਬਰਫ਼ ਕਾਰਨ ਹਾਦਸਾਗ੍ਰਸਤ ਹੋ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ।

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਲਗਾਈ“ਫੁਲਕਾਰੀ ਪ੍ਰਦਰਸ਼ਨੀ”

ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਤਰਲੋਚਨ ਸਿੰਘ ਜੋ ਕਿ ਪਿੰਡ ਜਖੇਪਲ ਧਾਲੀਵਾਲਬਾਸ, ਤਹਿਸੀਲ ਸੁਨਾਮ ਊਧਮ ਸਿੰਘ ਵਾਲਾ, ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਹੈ, ਨੇ ਆਰਮੀ ਹਸਪਤਾਲ ਵਿੱਚ ਇਲਾਜ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਦੁਖੀ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...