Bhawanigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਹਰਸ਼ਵੀਰ ਸਿੰਘ ਨੇ ਸੜਕ ਸੁਰਖਿਆ ਫੋਰਸ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਗਏ ਹਨ ਜਦੋਂ ਕਿ ਬੀਮਾ ਕਵਰ ਵਜੋਂ ਇਕ ਕਰੋੜ ਰੁਪਏ ਦੀ ਹੋਰ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਮਾਣੀ ਪਹਿਲ ਸੂਬੇ ਵਿੱਚ ਆਪਣੀ ਡਿਊਟੀ ਨਿਭਾਉਣ ਵਿੱਚ ਮਹਾਨ ਸਪੂਤ ਦੇ ਅਥਾਹ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦੀ ਹੈ।
ਇਹ ਵੀ ਪੜ੍ਹੋ ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਤਨ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਸੈਨਾਵਾਂ, ਅਰਧ ਸੈਨਿਕਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਸੰਜੀਦਗੀ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸੂਬੇ ਦਾ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਵਿੱਚ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ"