10.31 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਅੱਠ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ
ਮੋਗਾ, 19 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ. ਦੇ ਬਲਾਕ ਬੀ ਵਿੱਚ ਦੋ ਮੰਜ਼ਿਲਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਡੀ.ਏ.ਸੀ. ਦੀ ਇਮਾਰਤ ਵਿੱਚ ਚਾਰ ਬਲਾਕ ਸ਼ਾਮਲ ਹਨ, ਇਨ੍ਹਾਂ ਵਿੱਚ ਏ ਬਲਾਕ, ਬੀ ਬਲਾਕ, ਸੀ ਬਲਾਕ ਅਤੇ ਡੀ ਬਲਾਕ ਦਾ ਨਿਰਮਾਣ 2004 ਵਿੱਚ ਕੀਤਾ ਗਿਆ ਸੀ।
ਇਹ ਵੀ ਪੜ੍ਹੋ ਪੰਜਾਬ ‘ਚ ਔਰਤਾਂ ਨੂੰ 1000-1000 ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਅਹਿਮ ਐਲਾਨ
ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵੱਖ-ਵੱਖ ਦਫ਼ਤਰਾਂ ਨੂੰ ਦਰਪੇਸ਼ ਜਗ੍ਹਾ ਦੀ ਕਮੀ ਨੂੰ ਦੂਰ ਕਰਨ ਲਈ ਅਤੇ ਕੁਝ ਸਰਕਾਰੀ ਦਫ਼ਤਰ ਜੋ ਹੋਰ ਥਾਵਾਂ ਤੋਂ ਚਲਾਏ ਜਾ ਰਹੇ ਹਨ, ਨੂੰ ਤਬਦੀਲ ਕਰਨ ਲਈ ਦੋ ਮੰਜ਼ਿਲਾਂ ਬਣਾਈਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਸਾਲ ਅਗਸਤ ਤੱਕ ਲਗਪਗ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਵੇਂ ਮੰਜ਼ਿਲਾਂ ‘ਤੇ ਕੁੱਲ 48 ਕਮਰੇ ਬਣਾਏ ਜਾਣਗੇ ਅਤੇ ਦੋਵਾਂ ਮੰਜ਼ਿਲਾਂ ‘ਤੇ ਪੁਰਸ਼ਾਂ ਅਤੇ ਔਰਤਾਂ ਲਈ ਵੱਖ-ਵੱਖ ਟਾਇਲਟ ਬਲਾਕ ਦਾ ਪ੍ਰਬੰਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕੰਪਲੈਕਸ ਵਿੱਚ 13 ਵਿਅਕਤੀਆਂ ਦੇ ਢੋਆ-ਢੁਆਈ ਦੀ ਸਮਰੱਥਾ ਵਾਲੀ ਨਵੀਂ ਲਿਫਟ ਲਗਾਈ ਜਾਵੇਗੀ ਅਤੇ ਦੋਵਾਂ ਮੰਜ਼ਿਲਾਂ ‘ਤੇ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰਾ ਸਿਸਟਮ ਹੋਵੇਗਾ।
ਇਹ ਵੀ ਪੜ੍ਹੋ Big News : ਕੇਂਦਰ ਵੱਲੋਂ ਮੀਟਿੰਗ ਦੇ ਸੱਦੇ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਡਾਕਟਰੀ ਸਹੂਲਤ ਲੈਣ ਲਈ ਹੋਏ ਰਾਜ਼ੀ, ਲਗਾਈ ਗਲੁਕੂਜ਼
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਇਮਾਰਤ ਫਾਇਰ ਡਿਟੈਕਸ਼ਨ/ਐਮਰਜੈਂਸੀ ਨਿਕਾਸੀ ਅਤੇ ਪਬਲਿਕ ਐਡਰੈਸ ਸਿਸਟਮ ਨਾਲ ਵੀ ਲੈਸ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਢੁਕਵੀਂ ਵਰਤੋਂ ਲਈ ਇਮਾਰਤ ਵਿੱਚ 95 ਕਿਲੋਵਾਟ ਸੋਲਰ ਪਾਵਰ ਜਨਰੇਸ਼ਨ ਸਿਸਟਮ ਲਗਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਸੇਵਾ ਲਈ ਅਜਿਹੇ ਉਪਰਾਲਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਦੀ ਵਾਗਡੋਰ ਗਲਤ ਹੱਥਾਂ ਵਿੱਚ ਰਹੀ ਸੀ, ਜਿਸ ਕਾਰਨ ਸੂਬੇ ਨੂੰ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਤੋਂ ਹੀ ਅਜਿਹੇ ਜਨਤਕ ਮਹੱਤਵ ਵਾਲੇ ਕੰਮਾਂ ਨੂੰ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈਆਂ ਜਾ ਰਹੀਆਂ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ"