WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਲੁਧਿਆਣਾ

ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ

ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
ਲੁਧਿਆਣਾ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ।

ਡੀ.ਐਮ ਗਰੁੱਪ ਕਰਾੜਵਾਲਾ ਦੇ ਵਿਦਿਆਰਥੀ ਦਾ IIT Mains ਵਿੱਚੋਂ 99.99% ਅੰਕਾਂ ਨਾਲ ਪੰਜਾਬ ’ਚ ਪਹਿਲਾ ਸਥਾਨ

ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ ਅਤੇ ਧਰਮ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਲਈ ਅਰਦਾਸ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹਰ ਹੀਲੇ ਕਾਇਮ ਰੱਖਣਾ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਮਾਤਾ ਰਾਣੀ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਉਨ੍ਹਾਂ ਲਈ ਸੁਭਾਗਾ ਹੈ ਅਤੇ ਇਹ ਅਸਥਾਨ ਦੁਨੀਆ ਭਰ ਦੇ ਲੱਖਾਂ ਲੋਕਾਂ ਲਈ ਪ੍ਰੇਰਨਾ ਤੇ ਸਕਾਰਾਤਮਕਤਾ ਦਾ ਸੋਮਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨੀ ਸੰਘਰਸ਼ ਦੀ ਡਟਵੀਂ ਹਮਾਇਤ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਅਮਨ-ਸ਼ਾਂਤੀ ਅਤੇ ਵਿਕਾਸ ਦੀ ਅਰਦਾਸ ਕਰਨ ਲਈ ਇਸ ਅਸਥਾਨ ’ਤੇ ਆਏ ਹਨ, ਜਿਸ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ ਅਤੇ ਸਰਕਾਰ ਵੱਲੋਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਫਿਰਕੂ ਸਦਭਾਵਨਾ ਅਤੇ ਅਮਨ-ਸ਼ਾਂਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ।

 

Related posts

ਜੇਲ੍ਹ ’ਚ ਬੰਦ ਕਾਂਗਰਸੀ ਆਗੂ ਦੀ ਵਿਆਹ ’ਚ ਨੱਚਦਿਆਂ ਦੀ ਵੀਡੀਓ ਨੇ ਪਾਇਆ ਭੜਥੂ, ਦੋ ਜੇਲ੍ਹ ਮੁਲਾਜਮ ਮੁਅੱਤਲ

punjabusernewssite

ਲੁਧਿਆਣਾ ਪੁਲਿਸ ਵੱਲੋਂ 39 ਸਨੈਚਰ ਕਾਬੂ, 110 ਮੋਬਾਇਲ ਬਰਾਮਦ

punjabusernewssite

ਆਬਕਾਰੀ ਵਿਭਾਗ ਦੀ ਟੀਮ ਵੱਲੋਂ 120 ਬੋਤਲਾਂ ਨਾਜਾਇਜ ਸਰਾਬ ਬਰਾਮਦ

punjabusernewssite