ਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

Date:

spot_img

👉ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ
ਭੱਠਾ ਸਾਹਿਬ (ਰੋਪੜ), 6 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਉੱਪਰ ਚੱਲਦਿਆਂ ਨਵੇਂ ਜੋਸ਼, ਲਗਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਪ੍ਰਣ ਲਿਆ। ਅੱਜ ਇਥੇ ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ ਅੰਮ੍ਰਿਤਸਰ ਨਗਰ ਨਿਗਮ ’ਚ ਆਮ ਆਦਮੀ ਪਾਰਟੀ ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ ’ਚ ਸ਼ਾਮਲ

ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਹਾਨ ਜੀਵਨ ਅਤੇ ਫ਼ਲਸਫ਼ਾ ਮਾਨਵਤਾ ਨੂੰ ਇਕਜੁਟ ਹੋ ਕੇ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸ਼ਰਧਾ ਭਾਵਨਾ ਅਤੇ ਤਨਦੇਹੀ ਨਾਲ ਮਨਾਉਣ ਦਾ ਸੱਦਾ ਦਿੱਤਾ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

spot_img
spot_img

Share post:

Popular

More like this
Related

ਬੇਕਾਬੂ ਟਰੱਕ ਨੇ ਮਾਤਾ ਦੇ ਸ਼ਰਧਾਲੂਆਂ ਨੂੰ ਦਰੜਿਆ, 12 ਦੀ ਮੌ*ਤ, ਦਰਜ਼ਨਾਂ ਜਖਮੀ

Gwalior News: ਬੀਤੀ ਦੇਰ ਰਾਤ ਕਰੀਬ ਡੇਢ ਵਜੇਂ ਮੱਧ...

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...