spot_img
spot_img

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ

Date:

spot_img

ਵਿਸ਼ਾਖਾਪਟਨਮ ਦੀ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਪਹੁੰਚੇ ਭਗਵੰਤ ਮਾਨ
ਵਿਸ਼ਾਖਾਪਟਨਮ, 5 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵਿਆਪਕ ਪੱਧਰ ਉਤੇ ਨਿਵੇਸ਼ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫਾਰਮਾਸਿਊਟੀਕਲ ਸੈਕਟਰ ਦੀ ਵੱਡੀ ਸੰਭਾਵਨਾ ਹੈ।

‘‘ਸ਼੍ਰੀ ਸ਼ਿਵ ਮਹਾਂਪੁਰਾਣ ਕਥਾ’’ ਦੇ ਦੂਜੇ ਦਿਨ ਪੰਡਿਤ ਪ੍ਰਦੀਪ ਮਿਸ਼ਰਾ ਦੀ ਸੁਰੀਲੀ ਆਵਾਜ਼ ’ਤੇ ਝੂਮੇ ਸਰਧਾਲੂ

ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਇੱਕ ਪਾਸੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਅਤੇ ਦੂਜੇ ਪਾਸੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਫਾਰਮਾਸਿਊਟੀਕਲ ਖੇਤਰ ਵਿੱਚ ਮੋਹਰੀ ਬਣ ਕੇ ਉਭਰਨ ਵਿੱਚ ਮਦਦ ਮਿਲੇਗੀ।ਮੁੱਖ ਮੰਤਰੀ ਨੇ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਵੀ ਸੂਬੇ ਵਿੱਚ ਅਜਿਹਾ ਹੀ ਪ੍ਰਾਜੈਕਟ ਸਥਾਪਤ ਕਰਨ ਲਈ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ।

ਸਿੱਖਿਆ ਸੇਵਾ ਸੰਕਲਪ ਸਮਾਗਮ ਭਲਕੇ, ਡਾ. ਦੇਵਿੰਦਰ ਸੈਫ਼ੀ ਹੋਣਗੇ ਮੁੱਖ ਮਹਿਮਾਨ

ਉਨ੍ਹਾਂ ਕਿਹਾ ਕਿ ਅਜਿਹੀ ਫਾਰਮਾਸਿਊਟੀਕਲ ਸਿਟੀ ਸੂਬੇ ਲਈ ਵਰਦਾਨ ਸਾਬਤ ਹੋ ਸਕਦੀ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਸ ਸ਼ਹਿਰ ਨੂੰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਫਾਰਮਾਸਿਊਟੀਕਲ ਸਿਟੀ ਦਾ ਦੌਰਾ ਵੀ ਕੀਤਾ ਅਤੇ ਫਾਰਮਾ ਕੰਪਨੀਆਂ ਦੇ ਯੂਨਿਟਾਂ ਵਿੱਚ ਜਾ ਉਨ੍ਹਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ’ਰੰਗਲੇ ਪੰਜਾਬ’ ਦੀ ਸਿਰਜਣਾ ਲਈ ਅਜਿਹੇ ਪ੍ਰੋਜੈਕਟ ਸਮੇਂ ਦੀ ਮੁੱਖ ਲੋੜ ਹਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

जल संरक्षण का संदेश देती पुस्तक ‘एक बूँद सौ सवाल’ का हुआ विमोचन

👉सूचना, जनसंपर्क, भाषा एवं संस्कृति विभाग के आयुक्त एवं...

ਭਾਜਪਾ ਪੂਰੇ ਕਰੇਗੀ ਸਰਦਾਰ ਊਧਮ ਸਿੰਘ ਦੇ ਸੁਪਨੇ: ਸ੍ਰੀ ਨਾਇਬ ਸਿੰਘ ਸੈਣੀ

👉ਪੰਜਾਬ ਦੇ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ...

ਭਰਵੀਂ ਕਨਵੈਨਸ਼ਨ ਤੇ ਮਾਰਚ ਕਰਕੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹਾਦਤ ਦਿਹਾੜਾ

Bathinda News: ਸ਼ਹੀਦ ਭਗਤ ਸਿੰਘ ਨੌਜਵਿਨ ਸਭਾ (ਐਸਬੀਵਾਈਐਫ), ਇਨਕਲਾਬੀ...

‘ਹਰ ਬੂਥ, ਮਜ਼ਬੂਤ’;ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਨੇ ਚੋਣਾਂ ਦਾ ਬਿਗੁਲ ਵਜਾਇਆ

👉ਪਾਰਟੀ ਨੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰਨ...