WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਸਕੱਤਰ ਵੱਲੋਂ ਸੂਬੇ ਵਿੱਚ ਡਾਇਰੀਆ ਦੇ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰਾਂ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼

ਚੰਡੀਗੜ੍ਹ, 16 ਜੁਲਾਈ: ਸੂਬੇ ਦੇ ਕੁਝ ਕਸਬਿਆਂ ਵਿੱਚ ਡਾਇਰੀਆ ਦੇ ਫੈਲਾਅ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇੱਕ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਏ.ਡੀ.ਸੀਜ਼ (ਸ਼ਹਿਰੀ ਵਿਕਾਸ), ਐਕਸੀਅਨ, ਈਓਜ਼ ਅਤੇ ਸਿਵਲ ਸਰਜਨ ਵੀ ਹਾਜ਼ਰ ਸਨ।ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸਾਰੀਆਂ ਨਗਰ ਨਿਗਮਾਂ ਅਤੇ ਮਿਉਂਸਪਲ ਕਮੇਟੀਆਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋਕਾਂ ਦੇ ਪੀਣ ਲਈ ਮੌਜੂਦ ਪਾਣੀ 100 ਫੀਸਦੀ ਸਾਫ ਹੋਣ ਯਕੀਨੀ ਬਣਾਉਣ ਜੋ ਪੂਰੀ ਤਰ੍ਹਾਂ ਦੂਸ਼ਿਤ ਮੁਕਤ ਹੋਵੇ।

ਜਲ ਤੋਪਾਂ ਦਾ ਮੁੂੰਹ ਮੋੜਣ ਵਾਲੇ ਨਵਦੀਪ ਜਲਵੇੜਾ ਨੂੰ ਹਾਈਕੋਰਟ ਨੇ ਦਿੱਤੀ ਜਮਾਨਤ

ਉਨ੍ਹਾਂ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ (ਈ.ਓਜ਼) ਨੂੰ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸੰਵੇਦਨਸ਼ੀਲ ਅਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਵਰਮਾ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਪ੍ਰਮੁੱਖ ਸਕੱਤਰ ਨੂੰ ਦਿਹਾਤੀ ਖੇਤਰਾਂ ਵਿੱਚ ਵੀ ਇਸੇ ਕਵਾਇਦ ਨੂੰ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਐਕਸੀਅਨਾਂ ਅਤੇ ਐਸ.ਡੀ.ਓਜ਼ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਸਾਰੇ ਪਿੰਡਾਂ ਅਤੇ ਖਾਸ ਤੌਰ ’ਤੇ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ। ਸ੍ਰੀ ਵਰਮਾ ਨੇ ਸਕੱਤਰ ਸਿਹਤ ਨੂੰ ਪਾਣੀ ਦੇ ਸੈਂਪਲਾਂ ਦੀ ਗਿਣਤੀ ਦੁੱਗਣੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਝੁੱਗੀਆਂ-ਝੌਂਪੜੀਆਂ ਅਤੇ ਸੰਵੇਦਨਸ਼ੀਲ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਕੋਈ ਵੀ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿੱਚ ਤੁਰੰਤ ਇਸ ਮਾਮਲੇ ਦੀ ਰਿਪੋਰਟ ਸਬੰਧਤ ਡਿਪਟੀ ਕਮਿਸ਼ਨਰ ਨੂੰ ਕੀਤੀ ਜਾਵੇ, ਜੋ ਉਸ ਖੇਤਰ ਵਿੱਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਬਣਦੀ ਕਾਰਵਾਈ ਕਰੇ।

ਸੂਬਾ ਸਰਕਾਰ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕਰ ਰਹੀ ਹੈ ਕੰਮ : ਚੀਫ਼ ਵਿੱਪ ਬਲਜਿੰਦਰ ਕੌਰ

ਸ੍ਰੀ ਵਰਮਾ ਨੇ ਸਕੱਤਰ ਸਿਹਤ ਨੂੰ ਹੁਣ ਤੱਕ ਬਿਮਾਰ ਪਏ ਵਿਅਕਤੀਆਂ ਦਾ ਮੁਫ਼ਤ ਅਤੇ ਢੁੱਕਵਾਂ ਇਲਾਜ ਯਕੀਨੀ ਬਣਾਉਣ ਲਈ ਹਦਾਇਤ ਵੀ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ਦੀ ਰੋਜ਼ਾਨਾ ਨਿਗਰਾਨੀ ਕਰਨ ਅਤੇ ਉਪਰੋਕਤ ਨਿਰਦੇਸ਼ਾਂ ਦੇ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਸਬੰਧੀ ਕਿਸੇ ਵੱਲੋਂ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੀਟਿੰਗ ਵਿੱਚ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲਕੰਠ ਐਸ ਅਵਹਾਡ, ਸਕੱਤਰ ਸਿਹਤ ਡਾ. ਅਭਿਨਵ, ਸਕੱਤਰ ਸਥਾਨਕ ਸਰਕਾਰਾਂ ਰਵੀ ਭਗਤ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਓਮਾ ਸ਼ੰਕਰ ਗੁਪਤਾ ਹਾਜ਼ਰ ਸਨ।

 

Related posts

ਜੇਕਰ ਆਡੀਓ ਕਲਿੱਪ ਸਾਬਕਾ ਡੀਜੀਪੀ ਖਿਲਾਫ ਜਾਂਚ ਕਰਵਾ ਸਕਦੀ ਹੈ ਤਾਂ ਸਰਾਰੀ ਖ਼ਿਲਾਫ਼ ਕਿਉਂ ਨਹੀਂ – ਬਾਜਵਾ

punjabusernewssite

ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ: ਰਾਜਾ ਵੜਿੰਗ

punjabusernewssite

ਅਨਮੋਲ ਗਗਨ ਮਾਨ ਵੱਲੋਂ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਪੰਜਾਬੀ ਵਿਰਸੇ ਨੂੰ ਆਲਮੀ ਪੱਧਰ ‘ਤੇ ਪ੍ਰਚਾਰਨ ਲਈ ਪ੍ਰਭਾਵੀ ਨੀਤੀ ਬਣਾਉਣ ਦੇ ਨਿਰਦੇਸ਼

punjabusernewssite