WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੰਡੀਆਂ ‘ਚ ਝੋਨੇ ਦੀ ਬੇਕਦਰੀ ਵਿਰੁੱਧ ਉਗਰਾਹਾਂ ਜਥੇਬੰਦੀ ਨੇ ਪੰਜਾਬ ਦੇ 25 ਟੌਲ ਪਲਾਜੇ ਕੀਤੇ ਅਣਮਿਥੇ ਸਮੇਂ ਲਈ ਫ੍ਰੀ

8 Views

ਭਲਕ ਤੋਂ ਭਾਜਪਾ ਦੇ ਮੁੱਖ ਆਗੂਆਂ ਅਤੇ ਆਪ ਦੇ ਵਿਧਾਇਕਾਂ/ਸਾਂਸਦਾਂ/ਮੰਤਰੀਆਂ ਦੇ ਘਰਾਂ ਅੱਗੇ ਲੱਗਣਗੇ ਪੱਕੇ ਮੋਰਚੇ
ਚੰਡੀਗੜ੍ਹ, 17 ਅਕਤੂਬਰ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਮੰਡੀਆਂ ਵਿੱਚ ਬੇਕਦਰੀ ਵਿਰੁੱਧ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ 25 ਟੌਲ ਪਲਾਜੇ ਫ੍ਰੀ ਕਰਨ ਦੇ ਲਗਾਤਾਰ ਮੋਰਚੇ ਸ਼ੁਰੂ ਕੀਤੇ ਗਏ, ਜਿਨ੍ਹਾਂ ਵਿੱਚ 4 ਹੋਰ ਗੁਆਂਢੀ ਜ਼ਿਲਿਆਂ ਦੇ ਕਿਸਾਨ ਵੀ ਸ਼ਾਮਲ ਹੋਏ ਜਿੱਥੇ ਟੌਲ ਪਲਾਜੇ ਨਹੀਂ ਹਨ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਮੋਰਚਿਆਂ ਵਿੱਚ ਕੁੱਲ ਮਿਲਾ ਕੇ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਲ ਹੋਏ। ਜਥੇਬੰਦੀ ਦੇ ਫੈਸਲੇ ਅਨੁਸਾਰ ਜੇਕਰ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ੍ਰੀਦ ਅਤੇ ਨਾਲੋ ਨਾਲ ਚੁਕਾਈ ਤੁਰੰਤ ਚਾਲੂ ਨਹੀਂ ਕੀਤੀ ਜਾਂਦੀ ਤਾਂ ਕੱਲ੍ਹ ਤੋਂ ਭਾਜਪਾ ਦੇ ਮੁੱਖ ਆਗੂਆਂ ਸਮੇਤ ਆਪ ਪਾਰਟੀ ਦੇ ਵੱਧ ਤੋਂ ਵੱਧ ਵਿਧਾਇਕਾਂ/ਸਾਂਸਦਾਂ ਤੇ ਮੰਤਰੀਆਂ ਦੇ ਘਰਾਂ ਅੱਗੇ ਵੀ ਲਗਾਤਾਰ ਮੋਰਚੇ ਲਾਏ ਜਾਣਗੇ। ਇਹ ਦੋਨੋਂ ਕਿਸਮਾਂ ਦੇ ਮੋਰਚੇ ਮੰਗਾਂ ਮੰਨੇ ਜਾਣ ਤੱਕ ਦਿਨੇ ਰਾਤ ਲਗਾਤਾਰ ਜਾਰੀ ਰਹਿਣਗੇ‌ ਅੱਜ ਦੇ ਮੋਰਚਿਆਂ ਨੂੰ ਸੰਬੋਧਨ ਕਰਨ ਵਾਲੇ ਹੋਰ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਹਰਦੀਪ ਸਿੰਘ ਟੱਲੇਵਾਲ,

ਇਹ ਵੀ ਪੜ੍ਹੋ: Nayab Saini ਦੂਜੀ ਵਾਰ ਬਣੇ Haryana ਦੇ CM

ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਜੋਰ ਦਿੱਤਾ ਕਿ ਝੋਨੇ ਦੀ ਪੂਰੇ ਐੱਮ ਐੱਸ ਪੀ ‘ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ ‘ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕੀਤੀ ਜਾਵੇ; ਸਰਕਾਰੀ ਸਿਫਾਰਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਦੀ ਅਤੇ ਐੱਮ ਐੱਸ ਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕੀਤੀ ਜਾਵੇ; ਬਾਸਮਤੀ ਦਾ ਲਾਭਕਾਰੀ ਐੱਮ ਐੱਸ ਪੀ ਮਿਥਿਆ ਜਾਵੇ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ ‘ਤੇ ਖ੍ਰੀਦ ਕਰਨ ਤੋਂ ਇਲਾਵਾ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕੀਤੀ ਜਾਵੇ; ਝੋਨੇ ਦੀ ਵੱਧ ਤੋਂ ਵੱਧ ਨਮੀ 22% ਕੀਤੀ ਜਾਵੇ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕੀਤੀਆਂ ਜਾਣ; ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥੀ ਜਾਵੇ ਅਤੇ ਹੋਰ ਹੱਕੀ ਮੰਗਾਂ ਮੰਨੀਆਂ ਜਾਣ; ਪੁਆੜੇ ਦੀ ਜੜ੍ਹ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕੀਤੀ ਜਾਵੇ ਅਤੇ ਇਸ ਸੰਸਥਾ ‘ਚੋਂ ਬਾਹਰ ਆਇਆ ਜਾਵੇ; ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕੀਤੀ ਜਾਵੇ;

ਇਹ ਵੀ ਪੜ੍ਹੋ: ਪੰਚਾਇਤ ਚੋਣਾਂ: ਸੱਸ ਨੇ ਨੂੰਹ ਨੂੰ ਹਰਾ ਕੇ ਜਿੱਤੀ ਸਰਪੰਚੀ ਦੀ ਚੋਣ

ਪਰਾਲ਼ੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਅਤੇ ਇਸ ਬਾਰੇ ਮੜ੍ਹੇ ਗਏ ਪੁਲਿਸ ਕੇਸ, ਜੁਰਮਾਨੇ ਤੇ ਲਾਲ ਐਂਟ੍ਰੀਆਂ ਦੇ ਜਾਬਰ ਕਦਮ ਵਾਪਸ ਲਏ ਜਾਣ।ਬੁਲਾਰਿਆਂ ਨੇ ਕਿਸਾਨਾਂ ਦੀਆਂ ਇਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਨਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ, ਜਿਹੜੀਆਂ ਛੋਟੇ ਦਰਮਿਆਨੇ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਨੀਤੀ ਮੜ੍ਹਨ ‘ਤੇ ਉਤਾਰੂ ਹਨ। ਇਸੇ ਸੰਸਥਾ ਦੇ ਚਹੇਤੇ ਕਾਰਪੋਰੇਟਾਂ ਦੇ ਟੌਲ ਪਲਾਜੇ ਜਾਮ ਕੀਤੇ ਗਏ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਕਈ ਥਾਵਾਂ ‘ਤੇ ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਮੈਂਬਰਾਂ ਨੇ ਵੀ ਹਮਾਇਤੀ ਸ਼ਮੂਲੀਅਤ ਕੀਤੀ ਜਿਨ੍ਹਾਂ ਦਾ ਬੁਲਾਰਿਆਂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਜਥੇਬੰਦੀ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਅਤੇ ਹੋਰ ਆਗੂਆਂ ਨੇ ਵੀ ਮੋਰਚਿਆਂ ਨੂੰ ਸੰਬੋਧਨ ਕੀਤਾ। ਸਾਰੇ ਬੁਲਾਰਿਆਂ ਵੱਲੋਂ ਸਮੂਹ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਨੂੰ ਅਪੀਲ ਕੀਤੀ ਗਈ ਕਿ ਪੰਚਾਇਤੀ ਚੋਣਾਂ ਦੌਰਾਨ ਦਿਨ ਰਾਤ ਇੱਕ ਕਰਨ ਵਾਂਗ ਹੀ ਸਰਕਾਰਾਂ ਦੇ ਇਸ ਕਿਸਾਨ ਮਾਰੂ ਹਮਲੇ ਨੂੰ ਮਾਤ ਦੇਣ ਲਈ ਇਨ੍ਹਾਂ ਮੋਰਚਿਆਂ ਵਿੱਚ ਵੀ ਪੂਰੇ ਜੋਸ਼ ਨਾਲ ਪੁੱਜਣਾ ਚਾਹੀਦਾ ਹੈ। ਇਸ ਤਰ੍ਹਾਂ ਕਰਨ ਨਾਲ ਹੀ ਜਿੱਤ ਦੀ ਗਰੰਟੀ ਹੋਵੇਗੀ।

 

Related posts

ਸੀਨੀਅਰ ਕਾਂਗਰਸੀ ਆਗੂਆਂ ਨੇ ਫੜਿਆ ਭਾਜਪਾ ਦਾ ਪੱਲ੍ਹਾ

punjabusernewssite

ਮੁੱਖ ਮੰਤਰੀ ਵੱਲੋਂ ‘ਅਗਨੀਪਥ’ ਸਕੀਮ ਫੌਰੀ ਵਾਪਸ ਲੈਣ ਦੀ ਮੰਗ

punjabusernewssite

ਪੰਜਾਬ ਸਰਕਾਰ ਮੋਹਾਲੀ ਵਿੱਚ ਅਤਿ-ਆਧੁਨਿਕ ਵਰਕਿੰਗ ਵੂਮੈਨ ਹੋਸਟਲ ਬਣਾਵੇਗੀ: ਡਾ ਬਲਜੀਤ ਕੌਰ

punjabusernewssite