Big News: Supreme Court ਵੱਲੋਂ ਗਠਿਤ ਕਮੇਟੀ ਪੁੱਜੀ ਖਨੌਰੀ ਬਾਰਡਰ, ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੀਟਿੰਗ

0
186

ਖ਼ਨੌਰੀ, 6 ਜਨਵਰੀ: ਐਮਐਸਪੀ ’ਤੇ ਕਾਨੂੰਨੀ ਗਰੰਟੀ ਅਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 42 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਨ ਲਈ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਪੁੱਜੀ। ਪੰਜਾਬ ਤੇ ਹਰਿਆਣਾ ਦੇ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਬਣੀ ਹੋਈ ਇਸ ਕਮੇਟੀ ਨੂੰ ਸੁਪਰੀਮ ਕੋਰਟ ਨੇ ਕਿਸਾਨ ਜਥੇਬੰਦੀਆਂ ਤੇ ਸਰਕਾਰਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਣ ਦੀ ਡਿਊਟੀ ਲਗਾਈ ਹੈ। ਇਸ ਕਮੇਟੀ ਵੱਲੋਂ ਪਿਛਲੇ ਹਫ਼ਤੇ ਪੰਚਕੂਲਾ ’ਚ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਸੱਦਿਆ ਗਿਆ ਸੀ। ਪ੍ਰੰਤੂ ਕਿਸਾਨਾਂ ਨੇ ਮੀਟਿੰਗ ਵਿਚ ਸ਼ਾਮਲ ਹੋਣ ਤੋਂ ਇੰਨਕਾਰ ਕਰ ਦਿੱਤਾ ਸੀ।

ਇਹ ਵੀ ਪੜ੍ਹੋ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਨਾਂ ਕਰਨ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜਤਾਈ ਨਰਾਜ਼ਗੀ

ਸੂਚਨਾ ਮੁਤਾਬਕ ਜਸਟਿਸ ਨਵਾਬ ਸਿੰਘ ਨੇ ਮੁਲਾਕਾਤ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲਚਾਲ ਪੁਛਿਆ ਅਤੇ ਕਿਹਾ ਕਿ ਉਨ੍ਹਾਂ ਦੀ ਜਰੂਰਤ ਪੂਰੀ ਦੇਸ ਨੂੰ ਹੈ, ਜਿਸਦੇ ਚੱਲਦੇ ਉਹ ਹੋਰ ਲੰਮੇ ਸਮਂੇ ਲਈ ਸੰਘਰਸ਼ ਕਰਨ ਵਾਸਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ। ਇਸ ਮੁਲਾਕਾਤ ਤੋਂ ਬਾਅਦ ਗੱਲਬਾਤ ਕਰਦਿਆਂ ਕਮੇਟੀ ਮੈਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸ: ਡੱਲੇਵਾਲ ਨੂੰ ਆਪਣੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਮੈਡੀਕਲ ਇਲਾਜ਼ ਲੈਣ ਲਈ ਕਿਹਾ ਸੀ ਪ੍ਰੰਤੂ ਕਿਸਾਨ ਆਗੂ ਨੇ ਕਿਹਾ ਕਿ ਉਸਦੀ ਸਿਹਤ ਤੋਂ ਪਹਿਲਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਬਹੁਤ ਜਰੂਰੀ ਹੈ।

ਇਹ ਵੀ ਪੜ੍ਹੋ ਰੰਗੀਨ ਮਿਜ਼ਾਜ OASI ਅਤੇ ਪੁਲਿਸ ਲਾਈਨ ਦੇ ਮੁੱਖ ਮੁਨਸ਼ੀ ਵਿਰੁਧ ਪਰਚਾ ਦਰਜ਼

ਕਮੇਟੀ ਮੈਂਬਰਾਂ ਨੇ ਇਹ ਵੀ ਭਰੋੋਸਾ ਦਿਵਾਇਆ ਕਿ ਉਹ ਕਿਸਾਨ ਆਗੂਆਂ ਨਾਲ ਲਗਾਤਾਰ ਗੱਲਬਾਤ ਕਰਦੇ ਰਹਿਣਗੇ ਤਾਂ ਕਿ ਮਸਲੇ ਦਾ ਕੋਈ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬੇਸ਼ੱਕ ਕਮੇਟੀ ਦੇ ਕੋਲ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦਾ ਅਧਿਕਾਰ ਨਹੀਂ ਪ੍ਰੰਤੂ ਉਹ ਜੋ ਰੀਪੋਰਟ ਬਣਾਉਣਗੇ, ਉਸਨੂੰ ਸੁਪਰੀਮ ਕੋਰਟ ਵਿਚ ਰੱਖਿਆ ਜਾਵੇਗਾ। ਗੌਰਤਲਬ ਹੈ ਕਿ ਕਿਸਾਨ ਆਗੂ ਨੂੰ ਪੰਜਾਬ ਸਰਕਾਰ ਦੇ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਇਲਾਜ਼ ਕਰਵਾਉਣ ਲਈ ਲਗਾਤਾਰ ਮਨਾਉਣ ਵਾਸਤੇ ਲੱਗੇ ਰਹੇ ਹਨ ਪ੍ਰੰਤੂ ਹਾਲੇ ਤੱਕ ਸਫ਼ਲਤਾ ਨਹੀਂ ਮਿਲੀ। ਓਧਰ ਡੱਲੇਵਾਲ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਨਿੱਜੀ ਡਾਕਟਰਾਂ ਦੀ ਟੀਮ ਮੁਤਾਬਕ ਡੱਲੇਵਾਲ ਦੇ ਲਿਵਰ ਤੇ ਕਿਡਨੀ ’ਚ ਖ਼ਰਾਬੀ ਆਈ ਹੈ। ਜੇਕਰ ਉਹ ਮਰਨ ਵਰਤ ਖ਼ਤਮ ਵੀ ਕਰ ਦਿੰਦੇ ਹਨ ਤਾਂ ਵੀ ਉਨ੍ਹਾਂ ਦੇ ਸਰੀਰ ਦੇ ਅੰਗ ਕੰਮ ਕਰ ਸਕਣ, ਸੰਭਾਵਨਾ ਬਹੁਤ ਘੱਟ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here