ਕਾਮਰੇਡ ਮੰਗਤ ਰਾਮ ਪਾਸਲਾ ਤੇ ਅਸ਼ੋਕ ਓਮਕਾਰ ਸਨ ਮੁੱਖ ਬੁਲਾਰੇ
Jalandhar news : ‘ਕਮਿਊਨਿਸਟ ਕੋ-ਆਰਡੀਨੇਸ਼ਨ’ ਕਮੇਟੀ ਦੇ ਸੱਦੇ ਹੇਠ ਜਲੰਧਰ ਵਿਖੇ ‘ਸੰਵਿਧਾਨ ਬਚਾਓ ਦੇਸ਼ ਬਚਾਓ ਪੰਜਾਬ ਬਚਾਓ ਮਹਾਂ ਰੈਲੀ’ ਕੀਤੀ ਗਈ। ਜਿਸਦੇ ਵਿਚ ਕਾਮਰੇਡ ਮੰਗਤ ਰਾਮ ਪਾਸਲਾ ਤੇ ਅਸ਼ੋਕ ਓਮਕਾਰ ਸਨ ਮੁੱਖ ਬੁਲਾਰੇ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ‘‘ਦੇਸ਼ ਦੇ ਧਰਮ ਨਿਰਪੱਖ, ਜਮਹੂਰੀ ਤੇ ਫੈਡਰਲ ਢਾਂਚੇ ਨੂੰ ਤਬਾਹ ਕਰਕੇ ਆਰ.ਐਸ.ਐਸ. ਦੀ ਫਿਰਕੂ ਵਿਚਾਰਧਾਰਾ ਦਾ ਅਨੁਸਰਨ ਕਰਦੀ ਹੋਈ ਮੋਦੀ ਸਰਕਾਰ ਦੀ ਦੇਸ਼ ਅੰਦਰ ਇਕ ਧਰਮ ਅਧਾਰਤ (ਹਿੰਦੂਤਵੀ) ਰਾਜ ਸਥਾਪਤ ਕਰਨ ਦੀ ਹਰ ਚਾਲ ਨੂੰ ਅਸਫਲ ਕਰਨ ਲਈ ਪੰਜਾਬ ਦੇ ਜੁਝਾਰੂ ਲੋਕ ਪੂਰਾ ਤਾਣ ਲਾ ਦੇਣਗੇ।’’ਕਮਿਊਨਿਸਟ ਆਗੂਆਂ ਨੇ ਕਿਹਾ ਕਿ ‘ਮਹਾਂ ਰੈਲੀ’ ਪੰਜਾਬ ਅੰਦਰ ਇਕ ਲੋਕ ਪੱਖੀ ਰਾਜਸੀ ਮੁਤਬਾਦਲ ਉਸਾਰਨ ਲਈ ਮੀਲ ਪੱਥਰ ਦਾ ਕੰਮ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ‘ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ’ ਕਾਰਪੋਰੇਟੀ ਲੁੱਟ ਤੇ ਫਿਰਕੂ-ਫਾਸ਼ੀ ਸ਼ਕਤੀਆਂ ਖਿਲਾਫ਼ ਜਨ ਸਮੂਹਾਂ ਅੰਦਰ ਵਿਚਾਰਧਾਰਕ ਤੇ ਰਾਜਸੀ ਚੇਤਨਾ ਦਾ ਸੰਚਾਰ ਕਰਕੇ ਦੇਸ਼ ਦੀ ਸੱਤਾ ’ਤੇ ਕਾਬਜ਼ ਮੋਦੀ ਸਰਕਾਰ ਵਿਰੁੱਧ ਵਿਸ਼ਾਲ ਜਨਤਕ ਲਾਮਬੰਦੀ ਕਰੇਗੀ।’’
ਇਹ ਵੀ ਪੜ੍ਹੋ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜੀ, ਸੱਦੀ ਮੀਟਿੰਗ
ਪਾਸਲਾ ਅਤੇ ਅਸ਼ੋਕ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਸਾਮਰਾਜੀ ਲੁਟੇਰਿਆਂ ਤੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਵਾਲੀਆਂ ਅਤੇ ਮਿਹਨਤਕਸ਼ ਲੋਕਾਂ ਨੂੰ ਮਹਿੰਗਾਈ, ਬੇਰੁਜ਼ਗਾਰੀ, ਗਰੀਬੀ, ਕੁਪੋਸ਼ਨ ਦੀ ਦਲਦਲ ’ਚ ਸੁੱਟ ਰਹੀਆਂ ਆਰਥਿਕ ਨੀਤੀਆਂ ਦਾ ਟਾਕਰਾ ਕਰਨ ਲਈ ਖੱਬੀਆਂ ਤੇ ਜਮਹੂਰੀ ਸ਼ਕਤੀਆਂ ਜਨਤਕ ਸੰਘਰਸ਼ਾਂ ਦਾ ਨਵਾਂ ਇਤਿਹਾਸ ਲਿਖਣ ਜਾ ਰਹੀਆਂ ਹਨ। ਰੈਲੀ ’ਚ ਹਾਜਰ ਕਿਰਤੀ-ਕਿਸਾਨਾਂ ਤੇ ਮਿਹਨਤੀ ਲੋਕਾਂ ਵਲੋਂ ਪ੍ਰਵਾਨ ਕੀਤੇ ਇਕ ਮਤੇ ਰਾਹੀਂ ਮੰਗ ਕੀਤੀ ਗਈ ਕਿ ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾਂਦੇ ਧੱਕੇ ਬੰਦ ਕਰਕੇ ਚੰਡੀਗੜ੍ਹ ਪੰਜਾਬ ਦੇ ਹਵਾਲੇ ਕੀਤਾ ਜਾਵੇ, ਦਰਿਆਈ ਪਾਣੀਆਂ ਦੀ ਨਿਆਈਂ ਵੰਡ ਕੀਤੀ ਜਾਵੇ ਤੇ ਪੰਜਾਬੀ ਭਾਸ਼ਾ ਨੂੰ ਪੰਜਾਬ ਤੇ ਦੂਸਰੇ ਪ੍ਰਾਂਤਾਂ ਅੰਦਰ ਬਣਦਾ ਸਥਾਨ ਦਿੱਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਸਿਰਫ ਝੂਠਾ ਪ੍ਰਚਾਰ ਤੇ ਡਰਾਮੇਬਾਜ਼ੀ ਦਾ ਸਹਾਰਾ ਲੈਂਦੀ ਹੋਈ ਨਸ਼ਾ ਤਸਕਰਾਂ, ਖਨਣ ਮਾਫੀਆ ਤੇ ਸਮਾਜ ਵਿਰੋਧੀ ਤੱਤਾਂ ਦੀ ਪੁਸ਼ਤਪਨਾਹੀ ਕਰਕੇ ਭ੍ਰਿਸ਼ਟਾਚਾਰ ਦੇ ਨਵੇਂ ਕੀਰਤੀਮਾਨ ਸਥਾਪਤ ਕਰ ਰਹੀ ਹੈ। ਰੈਲੀ ਦੀ ਪ੍ਰਧਾਨਗੀ ਸਾਥੀ ਰਤਨ ਸਿੰਘ ਰੰਧਾਵਾ ਤੇ ਮੰਗਤ ਰਾਮ ਲੌਂਗੋਵਾਲ ਨੇ ਕੀਤੀ।
ਇਹ ਵੀ ਪੜ੍ਹੋ ਫ਼ਿਰੌਤੀ ਲਈ ਦੁਕਾਨਦਾਰ ’ਤੇ ਫ਼ਾਈਰਿੰਗ ਕਰਨ ਵਾਲੇ ਬਦਮਾਸ਼ ਦਾ ਪੁਲਿਸ ਨੇ ਕੀਤਾ Encounter
ਸਰਵ ਸਾਥੀ ਪਰਗਟ ਸਿੰਘ ਜਾਮਾਰਾਏ, ਨੱਥਾ ਸਿੰਘ ਢਡਵਾਲ, ਗੁਰਨਾਮ ਸਿੰਘ ਦਾਊਦ, ਕੁਲਵੰਤ ਸਿੰਘ ਸੰਧੂ, ਸੱਜਣ ਸਿੰਘ, ਡਾਕਟਰ ਸਤਨਾਮ ਸਿੰਘ ਅਜਨਾਲਾ, ਕਿਰਨਜੀਤ ਸੇਖੋਂ, ਕਾਮਰੇਡ ਸੁਰਿੰਦਰ ਜੈਪਾਲ ਤੋਂ ਬਿਨਾਂ ਭਰਾਤਰੀ ਪਾਰਟੀਆਂ ਦੇ ਸਾਥੀ ਜਗਰੂਪ ਸਿੰਘ (ਸੀ.ਪੀ.ਆਈ.), ਗੁਰਮੀਤ ਸਿੰਘ ਬਖਤਪੁਰ (ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਡਿਊਟੀ ਪ੍ਰੋ. ਜੈਪਾਲ ਸਿੰਘ ਨੇ ਨਿਭਾਈ।ਇਸ ਮੌਕੇ ਐਲਾਨ ਕੀਤਾ ਗਿਆ ਕਿ ’ਕਮਿਊਨਿਸਟ ਕੋਆਰਡੀਨੇਸ਼ਨ ਕਮੇਟੀ’ ਵਲੋਂ ਅਗਲੇ ਮਹੀਨੇ ਤੋਂ ਪੰਜਾਬ ਦੇ ਪਿੰਡਾਂ-ਸ਼ਹਿਰਾਂ ’ਚ ਜਥਾ ਮਾਰਚ ਕੀਤਾ ਜਾਵੇਗਾ ਜਿਸ ਰਾਹੀਂ ਲੋਕਾਂ ਅੰਦਰ ਰਾਜਨੀਤਕ-ਵਿਚਾਰਧਾਰਕ ਚੇਤਨਾ ਪੈਦਾ ਕਰਕੇ ਫਿਰਕੂ-ਫਾਸ਼ੀ ਸ਼ਕਤੀਆਂ ਤੇ ਕਾਰਪੋਰੇਟੀ ਲੁੱਟ-ਖਸੁੱਟ ਵਿਰੁੱਧ ਬਦਲਵਾਂ ਲੋਕ ਪੱਖੀ ਮੁਤਬਾਦਲ ਖੜ੍ਹਾ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। 23 ਮਾਰਚ ਨੂੰ ਸ਼ਹੀਦ-ਇ-ਆਜ਼ਮ ਸ. ਭਗਤ ਸਿੰਘ ਦਾ ਸ਼ਹੀਦੀ ਦਿਵਸ, 13 ਅਪ੍ਰੈਲ ਨੂੰ ਜਲਿ੍ਹਆਂਵਾਲੇ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸਮਰਪਿਤ ਦਿਨ ਤੇ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ। ਇਹ ਵੀ ਐਲਾਨ ਕੀਤਾ ਗਿਆ ਕਿ ਜਲੰਧਰ ਦੀ ਤਰਜ਼ ’ਤੇ ਹਰ ਜ਼ਿਲ੍ਹੇ ਅੰਦਰ ਮੋਦੀ ਸਰਕਾਰ ਦੇਸ਼ ਦੇ ਫੈਡਰਲ ਢਾਂਚੇ ’ਤੇ ਕੀਤੇ ਜਾ ਰਹੇ ਹੱਲਿਆਂ ਵਿਰੁੱਧ ਜਨਤਕ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "‘ਕਮਿਊਨਿਸਟ ਕੋ-ਆਰਡੀਨੇਸ਼ਨ’ ਕਮੇਟੀ ਨੇ ਜਲੰਧਰ ਵਿਖੇ ਕੀਤੀ ‘ਸੰਵਿਧਾਨ ਬਚਾਓ ਦੇਸ਼ ਬਚਾਓ ਪੰਜਾਬ ਬਚਾਓ ਮਹਾਂ ਰੈਲੀ’"