ਬਠਿੰਡਾ, 28 ਸਤੰਬਰ: ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਜੋਸ਼ ਖਰੋਸ਼ ਤੇ ਇਨਕਲਾਬੀ ਨਾਅਰਿਆਂ ਨਾਲ ਅੱਜ ਸਥਾਨਕ ਚਿਲਡਰਨ ਪਾਰਕ ਵਿਖੇ ਮਨਾਇਆ ਗਿਆ। ਅੱਜ ਦੇ ਇਸ ਪ੍ਰੋਗਰਾਮ ਮੌਕੇ ਸਾਥੀ ਮਿੱਠੂ ਸਿੰਘ ਘੁੱਦਾ ਅਤੇ ਦਰਸ਼ਨ ਸਿੰਘ ਫੁੱਲੋ ਮਿੱਠੀ ਦੀ ਅਗਵਾਈ ਵਿੱਚ ਇਨਕਲਾਬੀ ਮਾਰਕਸਵਾਦੀ ਕਮਿਊਨਿਸਟ ਪਾਰਟੀ ਆਫ ਇੰਡੀਆ ਤੋਂ ਅਸਤੀਫਾ ਦੇ ਕੇ ਲਗਭਗ 200 ਸਾਥੀ ਭਾਰਤੀ ਕਮਿਊਨਿਸਟ ਪਾਰਟੀ ਵਿੱਚ ਸ਼ਾਮਿਲ ਹੋਏ । ਇਹਨਾਂ ਸਾਥੀਆਂ ਦਾ ਕਾ ਹਰਦੇਵ ਸਿੰਘ ਅਰਸ਼ੀ ਸਾਬਕਾ ਸੂਬਾ ਸਕੱਤਰ ਅਤੇ ਮੈਂਬਰ ਨੈਸ਼ਨਲ ਕੌਂਸਲ ਭਾਰਤੀ ਕਮਿਊਨਿਸਟ ਪਾਰਟੀ,ਜ਼ਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ, ਕਿਸਾਨ ਆਗੂ ਹਰਨੇਕ ਸਿੰਘ ਆਲੀਕੇ, ਐਡਵੋਕੇਟ ਸੁਰਜੀਤ ਸਿੰਘ ਸੋਹੀ,ਜਸਵੀਰ ਕੌਰ ਸਰਾਂ ਅਤੇ ਨੈਬ ਸਿੰਘ ਔਲਖ ਨੇ ਸਵਾਗਤ ਕੀਤਾ ।
EPFO ਵੱਲੋਂ ਜ਼ਿਲ੍ਹਾ ਸੰਪਰਕ ਪ੍ਰੋਗਰਾਮ ਅਧੀਨ ਸਰਕਾਰ ਵੱਲੋਂ ਜਾਰੀ ਸਕੀਮਾਂ ਦੀ ਦਿੱਤੀ ਜਾਣਕਾਰੀ
ਇਸ ਮੌਕੇ ਤੇ ਬੋਲਦਿਆਂ ਹੋਇਆਂ ਕਾ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਅੱਜ ਦੇਸ਼ ਦੇ ਅੰਦਰ ਪਿਛਲੇ 10 ਸਾਲ ਤੋਂ ਤਾਨਾਸ਼ਾਹੀ ਤੇ ਕਾਰਪੋਰੇਟ ਦਾ ਰਾਜ ਚੱਲ ਰਿਹਾ ਹੈ ।ਜਿਸ ਵਿੱਚ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ, ਦਲਿਤਾਂ ਅਤੇ ਔਰਤਾਂ ਉੱਪਰ ਬਹੁਤ ਜ਼ੁਲਮ ਹੋ ਰਹੇ ਹਨ । ਅਜਿਹੇ ਸਮੇਂ ਤੇ ਖੱਬੇ ਪੱਖੀ ਵਿਚਾਰਧਾਰਾ ਜਿਸ ਉੱਪਰ ਚਲਦਿਆਂ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਨੇ ਕੁਰਬਾਨੀ ਦੇ ਕੇ ਦੇਸ਼ ਦੇ ਲੋਕਾਂ ਨੂੰ ਅੰਗਰੇਜ਼ੀ ਰਾਜ ਤੋਂ ਮੁਕਤੀ ਦਿਵਾਈ ਉਸ ਵਿਚਾਰਧਾਰਾ ਨੂੰ ਅੱਜ ਮੁੜ ਮਜਬੂਤ ਕਰਨ ਦੀ ਲੋੜ ਹੈ । ਖੱਬੇ ਪੱਖੀ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਇਕੱਠੇ ਹੋ ਕੇ ਦੇਸ਼ ਅੰਦਰ ਆਰ ਐਸ ਐਸ ਦੀ ਵਿਚਾਰਧਾਰਾ ਤੋਂ ਸੇਧ ਲੈ ਕੇ ਚਲਾਈ ਜਾ ਰਹੀ ਸਰਕਾਰ ਜਿਹੜੀ ਕਿ ਘੱਟ ਗਿਣਤੀਆਂ,ਦਲਿਤਾਂ ਅਤੇ ਔਰਤਾਂ ਉੱਪਰ ਲਗਾਤਾਰ ਹਮਲੇ ਕਰ ਰਹੀ ਹੈ, ਵਿਰੁੱਧ ਇੱਕ ਮੁੱਠ ਹੋ ਕੇ ਸੰਘਰਸ਼ ਲੜਨ। ਇਸ ਸਮੇਂ ਜੁੜੇ ਹੋਏ ਸਾਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਜਿਹੜੀ ਕਿ ਬਦਲਾਅ ਦੇ ਨਾਂ ਤੇ ਸੱਤਾ ਵਿੱਚ ਆਈ ਸੀ ਲੋਕਾਂ ਦਾ ਕੋਈ ਵੀ ਮੁੱਦਾ ਹੱਲ ਕਰਨ ਵਿੱਚ ਫੇਲ ਸਾਬਤ ਹੋਈ ਹੈ।
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿੱਚ ਗੂੰਜੇ ਕੰਪਿਊਟਰ ਅਧਿਆਪਕਾਂ ਦੇ ਨਾਰੇ
ਭਾਰਤੀ ਕਮਿਊਨਿਸਟ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸਾਥੀ ਮਿੱਠੂ ਸਿੰਘ ਘੁਦਾ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਅੱਜ ਮਜ਼ਦੂਰ ਜਮਾਤ ਦੀ ਬੰਦ ਖਲਾਸੀ ਲਈ ਪਿੰਡ ਪਿੰਡ ਜਾ ਕੇ ਮਜ਼ਦੂਰਾਂ ਨੂੰ ਚੇਤਨ ਕਰਨ ਦੀ ਲੋੜ ਹੈ । ਇਸ ਮੌਕੇ ਕੁਲਵੰਤ ਸਿੰਘ ਦਾਨ ਸਿੰਘ ਵਾਲਾ,ਸੁਖਦੇਵ ਸਿੰਘ ਨਥਾਣਾ, ਮੱਖਣ ਸਿੰਘ ਤਲਵੰਡੀ,ਗੁਲਜਾਰ ਸਿੰਘ ਬਡਿਆਲਾ, ਕੂਕਾ ਸਿੰਘ ਨਥਾਣਾ, ਸੁਖਦੇਵ ਸਿੰਘ ਰਾਜਗੜ੍ਹ ਕੁੱਬੇ, ਮੇਜਰ ਸਿੰਘ ਤੁੰਗਵਾਲੀ, ਰਜਿੰਦਰ ਸਿੰਘ ਸੰਦੋਹਾ, ਦਰਸ਼ਨ ਸਿੰਘ ਕੁੱਤੀਵਾਲ ,ਵੀਰ ਸਿੰਘ ਜੱਸੀ ਬਾਗਵਾਲੀ, ਬਾਗਾ ਸਿੰਘ ਬੰਬੀਹਾ, ਸ਼ੰਕਰ ਸਿੰਘ ਜੱਸੀ ਬਾਗਵਾਲੀ, ਦਰਸ਼ਨ ਸਿੰਘ ਬਾਜਕ , ਜਸਵੀਰ ਸਿੰਘ ਢੱਡੇ ,ਦਰਸ਼ਨ ਸਿੰਘ ਭੂੰਦੜ, ਗੁਰਮੇਲ ਸਿੰਘ ਮਈਸਰਖਾਨਾ, ਕਾਕਾ ਸਿੰਘ ਮੁਹਾਲਾ, ਰਣਜੀਤ ਸਿੰਘ ਮਹਿਰਾਜ, ਪੂਰਨ ਸਿੰਘ ਗੁੰਮਟੀ,ਮੱਘਰ ਸਿੰਘ ਮਹਿਰਾਜ ਵੀ ਹਾਜ਼ਰ ਸਨ ।