ਚੰਡੀਗੜ੍ਹ, 4 ਦਸੰਬਰ: attack on sukhbir badal:ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹਮਲੇ ਦੀ ਸਾਜ਼ਿਸ਼ ਨਾਕਾਮ ਹੋ ਗਈ । ਇੱਥੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਤੋ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਚ ਸੇਵਾ ਨਿਭਾ ਰਹੇ ਸਨ ਜਿਸਦੇ ਚਲਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ ।
ਇਹ ਵੀ ਪੜ੍ਹੋ ਸੁਖਬੀਰ ਬਾਦਲ ’ਤੇ ਹਮਲੇ ਤੋਂ ਬਾਅਦ ਪੁਲਿਸ ਦਾ ਪਹਿਲਾਂ ਬਿਆਨ ਆਇਆ ਸਾਹਮਣੇ
ਇਸੇ ਦੇ ਚਲਦਿਆਂ ਅੱਜ ਸਵੇਰੇ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਹਮਲਾਵਰ ਨੂੰ ਮੌਕੇ ਤੇ ਗ੍ਰਿਫ਼ਤਾਰ ਕਰਕੇ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਜਿਸ ਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ । ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "attack on sukhbir badal:ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ‘ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ"