ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਹਲਕਾ ਵਿਧਾਇਕ ਰਾਹੀਂ ਪੰਜਾਬ ਸਰਕਾਰ ਨੂੰ ਦਿੱਤਾ ਮੰਗ ਪੱਤਰ

0
89

👉ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ
Bhucho Mandi:ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਮਾ.ਜਗਸੀਰ ਸਿੰਘ ਹਲਕਾ ਵਿਧਾਇਕ ਭੁੱਚੋ ਮੰਡੀ ਰਾਹੀਂ ਪੰਜਾਬ ਸਰਕਾਰ ਦੇ ਨਾਮ ਦਿੱਤਾ ਮੰਗ ਪੱਤਰ,ਇਸ ਸਮੇਂ ਹਾਜ਼ਿਰ ‘ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਪੰਜਾਬ ਦੀ ‘ਆਪ ਸਰਕਾਰ’ ਆਪਣੀ ਹੋਂਦ ਬਚਾਉਣ ਵਿੱਚ ਉਲਝੀ ਹੋਈ ਹੈ ਪਰ ਸੂਬੇ ਭਰ ਵਿੱਚ ਸੰਘਰਸ਼ ਰਹੇ ਕਿਸਾਨਾਂ,ਮਜ਼ਦੂਰਾਂ,ਮੁਲਾਜ਼ਮਾਂ,ਠੇਕਾ ਮੁਲਾਜ਼ਮਾਂ,ਪੈਨਸ਼ਨਰਾਂ,ਵਿਦਿਆਰਥੀਆਂ,ਬੇਰੁਜ਼ਗਾਰਾਂ ਸਮੇਤ ਹੋਰ ਕਿਸੇ ਵੀ ਵਰਗ ਦੀਆਂ ਮੰਗਾਂ-ਮਸਲਿਆਂ ਦਾ ਹੱਲ ਨਹੀਂ ਕਰ ਰਹੀ ਅਤੇ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ

ਇਹ ਵੀ ਪੜ੍ਹੋ  ਯੂਪੀ ‘ਚ ਬੋਲੈਰੋ ਦੀ ਬੱਸ ਨਾਲ ਭਿਆਨਕ ਟੱਕਰ: 10 ਲੋਕਾਂ ਦੀ ਮੌ+ਤ ,19 ਜ਼ਖਮੀ

ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਲੀਡਰਸ਼ਿਪ ਨੂੰ ਮੁੱਖ ਮੰਤਰੀ/ਸਬ-ਕਮੇਟੀ ਪੰਜਾਬ ਸਰਕਾਰ ਵੱਲੋੰ ਵਾਰ-ਵਾਰ ਪੈਨਲ ਮੀਟਿੰਗ ਕਰਨ ਦੇ ਲਿਖਤੀ ਭਰੋਸੇ ਦੇਕੇ ਲਗਾਤਾਰ ਮੀਟਿੰਗਾਂ ਦੀਆਂ ਤਰੀਕਾਂ ਬਦਲੀਆਂ ਜਾ ਰਹੀਆਂ ਹਨ,

ਇਹ ਵੀ ਪੜ੍ਹੋ  ਭਾਰਤੀਆਂ ਨਾਲ ਭਰਿਆ ਇੱਕ ਹੋਰ ਜਹਾਜ਼ ਅੱਜ ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇਗਾ

ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਦੀ ਆਪ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋ ਸਮੁੱਚੇ ਪੰਜਾਬ ਵਿੱਚ ਰੋਸ਼ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਮੰਤਰੀਆਂ/ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਅਤੇ “11 ਮਾਰਚ 2025” ਨੂੰ ਖੰਨਾ ਸ਼ਹਿਰ ਦੀ ਦਾਣਾ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ,ਜਿਸਦੀ ਤਿਆਰੀ ਵਜੋਂ ‘ਮੋਰਚੇ’ ਦੇ ਆਗੂਆਂ ਵੱਲੋਂ ਸਮੁੱਚੇ ਪੰਜਾਬ ਵਿੱਚ ਠੇਕਾ ਮੁਲਾਜ਼ਮਾਂ ਦੀਆਂ ਤਿਆਰੀ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here