ਬਠਿੰਡਾ, 1 ਮਈ : ਜੀ.ਐੱਚ.ਟੀ.ਪੀ. ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ’ਮਜ਼ਦੂਰ ਦਿਵਸ’ ਮੌਕੇ ਪਲਾਂਟ ਦੇ ਮੁੱਖ ਗੇਟ ਤੇ ਰੈਲੀ ਕਰਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਜਥੇਬੰਦੀ ਦਾ ਝੰਡਾ ਬੁਲੰਦ ਕੀਤਾ। ਇਸ ਮੌਕੇ ਪ੍ਰਧਾਨ ਜਗਰੂਪ ਸਿੰਘ,ਜ਼ਰਨਲ ਸਕੱਤਰ ਜਗਸੀਰ ਸਿੰਘ ਭੰਗੂ,ਸੀਨੀਅਰ ਮੀਤ ਪ੍ਰਧਾਨ ਬਾਦਲ ਸਿੰਘ ਭੁੱਲਰ,ਬਲਜਿੰਦਰ ਸਿੰਘ ਮਾਨ,ਪੀ.ਐੱਸ.ਯੂ.ਸ਼ਹੀਦ ਰੰਧਾਵਾ ਦੇ ਆਗੂ ਗੁਰਬਿੰਦਰ ਸਿੰਘ ਨੇ ਕਿਹਾ ਕਿ ਅੱਠ ਘੰਟੇ ਕੰਮ-ਦਿਹਾੜੀ ਦੀ ਮੰਗ ਨੂੰ ਲੈਕੇ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿੱਚ ਮਜ਼ਦੂਰਾਂ ਵੱਲੋਂ ਸੰਘਰਸ਼ ਵਿੱਚ ਦਿੱਤੀਆਂ ਅਨੇਕਾਂ ਸ਼ਹੀਦੀਆਂ ਅਤੇ ਕੁਰਬਾਨੀਆਂ ਸਦਕਾ ਪੂਰੇ ਵਿਸ਼ਵ ਵਿੱਚ ਕੰਮ ਦੇ ਅੱਠ ਘੰਟੇ-ਦਿਹਾੜੀ ਦਾ ਕਾਨੂੰਨ ਬਣਿਆ ਅਤੇ ਬਾਅਦ ਵਿੱਚ ਲਗਾਤਾਰ ਸੰਘਰਸ਼ਾਂ ਸਦਕਾ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਬ੍ਰਿਟਿਸ਼ ਹਕੂਮਤ ਦੇ ਸਮੇਂ ਅਨੇਕਾਂ ਮਜ਼ਦੂਰ ਪੱਖੀ ਕਾਨੂੰਨ ਬਣਵਾਏ ਗਏ,ਪਰ ਅੱਜ ਸਦੀਆਂ ਤੋਂ ਬਾਅਦ ਭਾਰਤ ਦੇਸ਼ ਦੇ ਹੁਕਮਰਾਨ ਕਾਰਪੋਰੇਟ ਘਰਾਣਿਆਂ ਦੀ ਸ਼ਹਿ ਤੇ 44 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ 04 ਲੇਬਰ ਕੋਡਾਂ ਵਿੱਚ ਤਬਦੀਲ ਕਰਨ ਜਾ ਰਹੇ ਹਨ।
ਮੁਲਾਜਮਾਂ ਦੀਆਂ ਸਾਂਝੀਆਂ ਜਥੇਬੰਦੀਆਂ ਨੇ ਮਈ ਦਿਵਸ ਮੌਕੇ ਲਹਿਰਾਏ ਝੰਡੇ
ਇਨ੍ਹਾਂ ਨਵੇਂ ਲੇਬਰ ਕਾਨੂੰਨਾਂ ਦੇ ਲਾਗੂ ਹੋਣ ਨਾਲ ਮਜ਼ਦੂਰ ਅੱਠ-ਘੰਟੇ ਕੰਮ ਦਿਹਾੜੀ ਅਤੇ ਯੂਨੀਅਨ ਬਣਾਉਣ ਦੇ ਹੱਕ ਤੋਂ ਵਾਂਝੇ ਹੋ ਜਾਣਗੇ ਜਿਸ ਨਾਲ ਕਿਰਤੀ ਵਰਗ ਦੀ ਹਾਲਤ ਹੋਰ ਵੀ ਤਰਸਯੋਗ ਹੋ ਜਾਵੇਗੀ।ਅੱਜ ਕੇਂਦਰ ਦੀ ਫਾਸ਼ੀਵਾਦੀ ਭਾਜਪਾ ਹਕੂਮਤ ਦੀਆਂ ਕਿਸਾਨ-ਮਜ਼ਦੂਰ-ਮੁਲਾਜ਼ਮ ਅਤੇ ਲੋਕ ਵਿਰੋਧੀ ਅਤੇ ਪੁੰਜੀਵਾਦ ਪੱਖੀ ਨੀਤੀਆਂ ਕਾਰਨ ਅੱਜ ਦੇ ਸਮੇਂ ਵਿੱਚ ਆਮ ਲੋਕਾਂ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਲਗਾਤਾਰ ਵੱਧ ਰਹੀ ਮਹਿੰਗਾਈ ਕਾਰਨ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੀਆਂ ਜ਼ਾ ਰਹੀਆਂ ਹਨ।ਇਸ ਸਮੇਂ ਹਾਜ਼ਰ ਮੀਤ ਨਾਇਬ ਸਿੰਘ,ਹਰਦੀਪ ਸਿੰਘ ਤੱਗੜ,ਅਮ੍ਰਿਤਪਾਲ ਸਿੰਘ,ਜਸਕਰਨ ਸਿੰਘ ਜੱਸੀ,ਭਗਤ ਸਿੰਘ ਭੱਟੀ,ਕੁਲਵਿੰਦਰ ਸਿੰਘ ਸੈਦੋਕੇ,ਕੁਲਵੰਤ ਸਿੰਘ,ਕੱਤਰ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।
Share the post "ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ’ਮਜ਼ਦੂਰ ਦਿਵਸ’ ਮੌਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਸਿਜਦਾ"