ਪਾਤੜਾਂ, 10 ਅਕਤੂਬਰ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਜ਼ਿਲਾ ਪਟਿਆਲਾ ਦੀ ਬ੍ਰਾਂਚ ਪਾਤੜਾਂ ਦੇ ਪ੍ਰਧਾਨ ਅਵਤਾਰ ਸਿੰਘ ਜਨਰਲ ਸਕੱਤਰ ਰਾਜਪਾਲ ਖਾਨ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਸਾਲਾਂਬੱਧੀ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਉਨ੍ਹਾਂ ਦੇ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ ਅਤੇ ਜਦੋ ਤੱਕ ਇਹ ਮੰਗ ਪੂਰੀ ਨਹੀਂ ਕੀਤੀ ਜਾਂਦੀ ਉਸ ਸਮੇਂ ਤੱਕ ਵੱਧਦੀ ਮਹਿਗਾਈ ਨੂੰ ਮੁੱਖ ਰੱਖ ਕੇ ਕਿਰਤ ਕਾਨੂੰਨ ਦੇ ਮੁਤਾਬਿਕ ਵਧੀਆਂ ਉਜਰਤਾਂ ਵਿਚ ਵਾਧਾ ਕਰਨਾ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ,
ਇਹ ਵੀ ਪੜੋ: Deep Sidhu ਦੇ ਸਾਥੀ ਦਾ ਪਿੰਡ ’ਚ ਗੋ+ਲੀਆਂ ਮਾਰ ਕੇ ਕ+ਤਲ
ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕੀਤਾ ਜਾਵੇ। ਜੇਕਰ 22 ਅਕਤੂਬਰ 2024 ਨੂੰ ਕੈਬਨਿਟ ਸਬ ਕਮੇਟੀ ਦੇ ਮੰਤਰੀਆਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਹੋਣ ਵਾਲੀ ਪੈਨਲ ਮੀਟਿੰਗ ਵਿਚ ਯੂਨੀਅਨ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਜਾਂ ਇਸ ‘ਪੈਨਲ-ਮੀਟਿੰਗ’ ਨੂੰ ਰੱਦ ਕੀਤਾ ਜਾਂਦਾ ਹੈ ਤਾਂ ਯੂਨੀਅਨ ਵੱਲੋਂ ਮਜਬੂਰ ਹੋ ਕੇ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਦੇ ਵਿਰੁੱਧ ਮਿਤੀ 25 ਅਕਤੂਬਰ 2024 ਨੂੰ ਸੰਗਰੂਰ ਵਿਖੇ ਜਲ ਸਪਲਾਈ ਵਰਕਰਾਂ ਵੱਲੋਂ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਪੂਰ ਅਮਨ ਢੰਗ ਨਾਲ ਸੂਬਾ ਕਮੇਟੀ ਦੇ ਸੱਦੇ ਤੇ ਸੂਬਾ ਪੱਧਰੀ ਧਰਨਾ ਦਿੱਤਾ ਜਾ ਰਿਹਾ।
ਇਹ ਵੀ ਪੜੋ: ਹਰਿਆਣਾ ’ਚ ਤੀਜੀ ਵਾਰ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ ਕੀਤੀ ਪ੍ਰਧਾਨ ਮੰਤਰੀ ਤੇ ਹੋਰਨਾਂ ਨਾਲ ਮੁਲਾਕਾਤ
ਇਸ ਤਿਆਰੀ ਵੱਜੋਂ ਦੁਸ਼ਹਿਰੇ ਦੇ ਇਕ ਦਿਨ ਪਹਿਲਾਂ 11 ਅਕਤੂਬਰ ਨੂੰ ਜਿਲ੍ਹਾ ਪਟਿਆਲਾ ਬ੍ਰਾਂਚ ਪਾਤੜਾਂ ਵੱਲੋ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ 25 ਅਕਤੂਬਰ ਨੂੰ ਵੱਡੀ ਗਿਣਤੀ ਵਿਚ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆ ਸਮੇਤ ਬਸੰਤੀ ਰੰਗ ਵਿਚ ਸੱਜ ਕੇ ਵਹੀਰਾ ਘੱਤ ਕੇ ਸੰਗਰੂਰ ਦੀ ਧਰਤੀ ਤੇ ਪੁੱਜਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਗੂ ਲਖਵਿੰਦਰ ਸਿੰਘ, ਗਗਨਦੀਪ ਸਿੰਘ ਗੁਰਮੀਤ ਸਿੰਘ ਆਦਿ ਮੌਜੂਦ ਸਨ।