ਨਵੀਂ ਦਿੱਲੀ: ਕਥਿਤ ਸ਼ਰਾਬ ਘੋਟਾਲੇ ਕੇਸ ਵਿਚ ਈ.ਡੀ ਦੀ ਗ੍ਰਿਫ਼ਤਾਰੀ ਦਾ ਸਾਹਮਣਾ ਕਰ ਰਹੇ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅੱਜ ਕੋਰਟ ਨੇ ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਅੱਜ ਦੀ ਸੁਣਵਾਈ ਦੌਰਾਨ ਈ.ਡੀ ਨੇ ਕੇਜਰੀਵਾਲ ਉਤੇ ਜਾਂਚ ਵਿਚ ਸਹਿਯੋਗ ਨਾ ਕਰਨ ਦਾ ਦੋਸ਼ ਲਗਾਇਆ ਹੈ।
ਸਾਬਕਾ MP ਡਾ. ਧਰਮਵੀਰ ਗਾਂਧੀ ਨੇ ਫੜਿਆ ਕਾਂਗਰਸ ਦਾ ਪਲ੍ਹਾ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੇਜਰੀਵਾਲ ਵੱਲੋਂ ਜੇਲ੍ਹ ਵਿਚ ਕੁਝ ਜ਼ਰੂਰੀ ਦਵਾਈਆਂ ਅਤੇ ਤਿੰਨ ਕਿਤਾਬਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਦੱਸ ਦਈਏ ਕਿ ਈਡੀ ਵੱਲੋਂ ਕਥਿਤ ਸਰਾਬ ਘੁਟਾਲੇ ਵਿਚ ਲੰਘੀ 21 ਮਾਰਚ ਦੀ ਦੇਰ ਸ਼ਾਮ ਨੂੰ ਸਰਕਾਰੀ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ 22 ਮਾਰਚ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੈ ਅਦਾਲਤ ਨੇ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਪੁਛਗਿਛ ਲਈ ਭੇਜ ਦਿੱਤਾ ਸੀ।
Share the post "ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਜੇਲ੍ਹ"