ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਦੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।ਜਿਸ ਕਾਰਨ ਉਨ੍ਹਾਂ ਨੂੰ ਡੂੰਘਾ ਸਦਮਾ ਲੱਗਿਆ ਹੈ। ਹਰਚਰਨਪ੍ਰੀਤ ਨਾਲ ਉਨ੍ਹਾਂ ਦੇ ਸਹੁਰਾ ਜਸਬੀਰ ਸਿੰਘ ਅਤੇ ਇਕ ਸਾਥੀ ਗੁਰਪ੍ਰੀਤ ਸਿੰਘ ਦੀ ਵੀ ਇਸ ਹਾਦਸੇ ਦੌਰਾਨ ਮੌਤ ਹੋ ਗਈ ਹੈ। ਭਾਈ ਹਰਚਰਨਪ੍ਰੀਤ ਸਿੰਘ ਦੀ ਉਮਰ 25 ਸਾਲ ਦੀ ਸੀ। ਅਤੇ ਉਹ ਆਪਣੇ ਪਿੱਛੇ ਪਤਨੀ ਗਗਨਪ੍ਰੀਤ ਕੌਰ ਤੋਂ ਇਲਾਵਾ 2 ਸਾਲ ਦਾ ਬੱਚਾ ਹਰੀ ਸਿੰਘ ਛੱਡ ਗਏ ਹਨ।
ਜਾਣਕਾਰੀ ਮੁਤਾਬਕ ਭਾਈ ਹਰਚਰਨਪ੍ਰੀਤ ਸਿੰਘ ਟਾਟਾ ਨਗਰ ਕੀਰਤਨ ਸਮਾਗਮ ‘ਤੇ ਜਾ ਰਹੇ ਸੀ। ਜਿਸ ਦੌਰਾਨ ਉੁਨ੍ਹਾਂ ਦੀ ਕਾਰ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਈ। ਅਤੇ ਕਾਰ ‘ਚ ਸਵਾਰ ਭਾਈ ਹਰਚਰਨਪ੍ਰੀਤ ਸਿੰਘ ਸਣੇ ਉਕਤ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇਹਾਂ 8 ਜੂਨ ਨੂੰ ਅੰਮ੍ਰਿਤਸਰ ਪਹੁੰਚਣੀਆਂ 9 ਜੂਨ ਨੂੰ ਅੰਤਿਮ ਸੰਸਕਾਰ ਕੀਤੇ ਜਾਣਗੇ।
Share the post "ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੇ ਨੌਜਵਾਨ ਪੁੱਤਰ ਦੀ ਭਿਆਨਕ ਹਾਦਸੇ ਦੌਰਾਨ ਮੌਤ"