spot_img

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਮਿਫਕੋ ਅਤੇ ਹਿੰਦੋਸਤਾਨ ਬੈਕਟੈਕ ਕੰਪਨੀਆਂ ਦੇ ਜਿਪਸਮ ਦੀ ਵਿਕਰੀ ‘ਤੇ ਲਗਾਈ ਰੋਕ

Date:

spot_img

👉ਸੁਪਰ ਜਿਪਸਮ ਦੀ ਵਿਕਰੀ ਦੇ ਮਾਮਲੇ ਵਿੱਚ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਦੀ ਵੀ ਕੀਤੀ ਅਚਨਚੇਤ ਜਾਂਚ ਤੇ ਭਰੇ ਸੈਂਪਲ
Muktsar News:ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਦੇ ਹੁਕਮਾਂ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਡਾ. ਜਸ਼ਨਪ੍ਰੀਤ ਸਿੰਘ ਏ.ਡੀ.ਓ.(ਇਨ:), ਡਾ: ਸੁਖਜਿੰਦਰ ਸਿੰਘ ਏ.ਡੀ.ਓ.(ਪੀ.ਪੀ.), ਡਾ: ਹਰਜੀਤ ਸਿੰਘ ਏ.ਡੀ.ਓ.(ਸੀਡ) ਅਤੇ ਬਲਾਕਾਂ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਲਗਭਗ 40 ਸਹਿਕਾਰੀ ਸਭਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ  ਪੁਲਿਸ ਨੇ ਜੱਗੂ ਭਗਵਾਨਪੁਰੀਆ ਦੀ ਭਾਬੀ ਨੂੰ ਲਿਆ ਹਿਰਾਸਤ ‘ਚ

ਇਸ ਮੌਕੇ ਸਹਿਕਾਰੀ ਸਭਾਵਾਂ ਵਿੱਚੋਂ ਜਿਪਸਮ ਦੇ ਤਿੰਨ ਅਤੇ ਖਾਦਾਂ ਦੇ ਚਾਰ ਸੈਂਪਲ ਭਰੇ ਗਏ।ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਗਿੱਲ ਵੱਲੋਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਨੂੰ ਤਾੜਨਾ ਕੀਤੀ ਕਿ ਉਹ ਕਿਸਾਨਾਂ ਨੂੰ ਜਿਪਸਮ ਨੂੰ ਸੁਪਰ ਖਾਦ ਕਹਿ ਕੇ ਗੁੰਮਰਾਹ ਕੀਤਾ ਗਿਆ ਹੈ ਅਤੇ ਵੱਧ ਰੇਟ ਤੇ ਵੇਚਿਆ ਗਿਆ ਹੈ। ਵਿਭਾਗ ਵੱਲੋਂ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਨੂੰ ਸਭਾਵਾਂ ਵਿੱਚ ਖਾਦ ਕੰਟਰੋਲ ਹੁਕਮ 1985 ਤਹਿਤ ਕਾਰੋਬਾਰ ਨਾ ਕਰਨ ਬਾਰੇ ਵੀ ਸੂਚਿਤ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਾਰੀਆਂ ਸਹਿਕਾਰੀ ਸਭਾਵਾਂ ਵਿੱਚ ਪਏ ਮੈਸ: ਮਿਫਕੋ ਅਤੇ ਮੈਸ: ਹਿੰਦੋਸਤਾਨ ਬੈਕਟੈਕ ਪ੍ਰ਼ਾਈ: ਲਿਮ: ਕੰਪਨੀ ਦੇ ਜਿਪਸਮ ਦੀ ਵਿਕਰੀ ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ  Bathinda ‘ਚ Congress ਨੂੰ ਲੱਗਿਆ ਵੱਡਾ ਝਟਕਾ, ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

ਡਾ: ਗਿੱਲ ਵੱਲੋਂ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਉਂਦੇ ਕਿਹਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਹਿਕਾਰੀ ਸਭਾਵਾਂ ਦੀ ਲਗਾਤਾਰ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਉਚ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫ਼ਸਰ ਜਾਂ ਹੈਲਪ ਡੈਸਕ ਨੰਬਰ 98781—66287 ਤੇ ਸੰਪਰਕ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...