WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਠਿੰਡਾ, 17 ਸਤੰਬਰ : ਵਾਤਾਵਰਣ ਦੀ ਸਾਂਭ-ਸੰਭਾਲ ਸਾਡੀ ਨੈਤਿਕ ਜ਼ਿੰਮੇਵਾਰੀ ਹੈ, ਸਾਨੂੰ ਆਪਣੀ ਆਉਣ ਵਾਲੀ ਪੀੜ੍ਹੀ ਲਈ ਕੁਦਰਤੀ ਨਿਆਮਤਾਂ ਨੂੰ ਬਚਾਉਣਾ ਸਮੇਂ ਦੀ ਅਹਿਮ ਤੇ ਮੁੱਖ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਭਰ ਦੇ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਪੰਜਾਬ ਸਰਕਾਰ ਲਗਾਤਾਰ ਕਰ ਰਹੀ ਹੈ ਵਿਸ਼ੇਸ਼ ਪਹਿਲਕਦਮੀਆਂ:ਡਿਪਟੀ ਕਮਿਸ਼ਨਰ

ਇਹ ਜਾਗਰੂਕਤਾ ਵੈਨਾਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੀਆਂ। ਇਨ੍ਹਾਂ ਵੈਨਾਂ ਦੁਆਰਾ 1 ਹਫ਼ਤੇ ਵਿਚ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ ਅਤੇ ਇਹ ਵੈਨਾਂ 40 ਦਿਨ ਲਗਾਤਾਰ ਪਿੰਡਾਂ ਵਿੱਚ ਪਹੁੰਚ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਣਾ, ਪਰਾਲੀ ਦੇ ਧੂੰਏ ਨਾਲ ਹੋਣ ਵਾਲੀਆਂ ਬਿਮਾਰੀਆਂ, ਪਰਾਲੀ ਦੀ ਸਾਂਭ-ਸੰਭਾਲ ਲਈ ਆਧੁਨਿਕ ਮਸ਼ੀਨਰੀ ਦੀ ਵਰਤੋਂ, ਆਧੁਨਿਕ ਤਰੀਕੇ ਨਾਲ ਪਰਾਲੀ ਦਾ ਯੋਗ ਪ੍ਰਬੰਧਨ ਆਦਿ ਬਾਰੇ ਜਾਗਰੂਕ ਕਰਨਗੀਆਂ।

ਖੇਡਾਂ ਸਾਡੀ ਮਾਨਸਿਕ ਅਤੇ ਸਰੀਰਕ ਸ਼ਕਤੀ ਨੂੰ ਵਧਾਉਂਦੀਆਂ ਹਨ:ਜਗਰੂਪ ਸਿੰਘ ਗਿੱਲ

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਆਧੁਨਿਕ ਤਕਨੀਕ ਦੀ ਮਸ਼ੀਨਰੀ ਵੀ ਸਬਸਿਡੀ ’ਤੇ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਤੋਂ ਇਲਾਵਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Related posts

ਕਿਸਾਨੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਧਰਨਾ 17 ਤੋਂ: ਰਾਮਕਰਨ ਰਾਮਾ

punjabusernewssite

ਬਠਿੰਡਾ ’ਚ ਗਉਭਗਤਾਂ ਨੇ ਚੱਕਾ ਜਾਮ ਕਰਕੇ ਪ੍ਰਸਾਸ਼ਨ ਦੇ ਫੂਕੇ ਪੁਤਲੇ, ਦੇਰ ਰਾਤ ਜਾਗਿਆ ਪ੍ਰਸਾਸ਼ਨ

punjabusernewssite

ਬਠਿੰਡਾ ਤੋਂ ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸ ਚੱਲਣ ਦੀ ਉਮੀਦ ਬੱਝੀ

punjabusernewssite