ਜ਼ਿਲ੍ਹਾ ਰੈਡ ਕਰਾਸ ਦੇ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

0
46
+1

Muktsar News:ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਸਬੰਧੀ ਉਨ੍ਹਾਂ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਸੈਰ ਕਰਨ ਵਾਲੇ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਟਰੈਕ ਨੂੰ ਉੱਚਾ ਕਰਕੇ ਬਨਾਉਣ ਲਈ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਬਿਜਲੀ ਦੇ ਖਰਚੇ ਦੇ ਬੋਝ ਨੂੰ ਘੱਟ ਕਰਨ ਦੇ ਲਈ ਸੋਲਰ ਸਿਸਟਮ ਲਗਾਉਣ ਸਬੰਧੀ ਵੀ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ  ਥਾਣਾ ਨਿਹਾਲ ਸਿੰਘ ਵਾਲਾ ਵੱਲੋ ਇੱਕ ਦੋਸ਼ੀ ਚੋਰੀ ਕੀਤੇ ਗਏ ਮੋਟਰਸਾਇਕਲ ਸਮੇਤ ਗ੍ਰਿਫਤਾਰ

ਇਸ ਤੋਂ ਇਲਾਵਾ ਉਨਾਂ ਦੱਸਿਆ ਕਿ ਰੈਡ ਕਰਾਸ ਕੰਪਲੈਕਸ ਦੇ ਆਡੀਟੋਰੀਅਮ ਹਾਲ ਦੀ ਰਿਪੇਅਰ ਅਤੇ ਹਾਲ ਦੇ ਹੋਰ ਕੰਮਾਂ ਨੂੰ ਕਰਵਾਉਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨਾਂ ਅੱਗੇ ਕਿਹਾ ਕਿ ਬੈਡਮਿੰਟਨ ਹਾਲ ਵਿੱਚ ਵੀ ਕਿਸੇ ਕਿਸਮ ਦੀ ਕੋਈ ਰਿਪੇਅਰ ਜਾਂ ਹੋਰ ਕੋਈ ਕਮੀ ਹੈ ਤਾਂ ਉਸ ਨੂੰ ਵੀ ਠੀਕ ਕਰਵਾਇਆ ਜਾਵੇ।ਇਸ ਤੋਂ ਇਲਾਵਾ ਰੈਡ ਕਰਾਸ ਦੀਆਂ ਦੁਕਾਨਾਂ ਨੂੰ ਕਿਰਾਏ ਤੇ ਦੇਣ, ਓਪਨ ਏਅਰ ਥਿਏਟਰ, ਰੈਡ ਕਰਾਸ ਦੀ ਪਟੇਲ ਨਗਰ ਮਲੋਟ ਵਿਖੇ ਪਈ ਜਗਹਾਂ ਅਤੇ ਫੂਡ ਸਟਰੀਟ ਖੋਲਣ ਸਬੰਧੀ ਵੀ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ  ਫ਼ਾਰਗੀ ਤੋਂ ਬਾਅਦ ਜਥੇਦਾਰ ਦਾ ਦਾਅਵਾ;‘‘ ਮੈਨੂੰ 2 ਦਸੰਬਰ ਤੋਂ ਹੀ ਇਸ ਕਾਰਵਾਈ ਦਾ ਅਹਿਸਾਸ ਸੀ’’

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਕਲਚਰਲ ਐਂਡ ਹੈਰੀਟੇਜ਼ ਸੁਸਾਇਟੀ ਦੇ ਕੰਮਾਂ ਜਿਵੇਂ ਕਿ ਖਾਲੀ ਪਈਆਂ ਅਸਾਮੀਆਂ, ਸੁਸਾਇਟੀ ਦੀ ਲੈਟਰ ਹੈੱਡ ਪਾਸ ਕਰਵਾਉਣ ਸਬੰਧੀ ਅਤੇ ਸੁਸਾਇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਸਬੰਧੀ ਵੀ ਚਰਚਾ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਸਹਾਇਕ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਮਲਹੋਤਰਾ, ਜ਼ਿਲ੍ਹਾ ਭਲਾਈ ਅਫਸਰ ਜਗਮੋਹਨ ਮਾਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here