Tuesday, February 3, 2026

ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Date:

spot_img

ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ
ਬਠਿੰਡਾ, 13 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ

ਇਹ ਵੀ ਪੜ੍ਹੋ: ਬਠਿੰਡਾ ਦੀਆਂ 2 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਸਹਿਤ ਪੰਜਾਬ ਪੁਲਿਸ ਵੱਲੋਂ 18 ਵਿਰੁੱਧ ਪਰਚਾ ਦਰਜ਼, ਕੁੱਲ ਗਿਣਤੀ 43 ਤੱਕ ਪਹੁੰਚੀ

ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਨੂੰ ਇਹ ਵੀ ਜਾਗਰੂਕ ਕਰਨ ਕਿ ਇਸ ਐਪ ਨਾਲ ਹੁਣ ਕਿਸਾਨਾਂ ਨੂੰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਘਰ ਬੈਠੇ ਹੀ ਇਸ ਐਪ ਦੀ ਵਰਤੋਂ ਕਰਕੇ ਜ਼ਰੂਰਤ ਅਨੁਸਾਰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਪਿੰਡ ਪੱਧਰ ’ਤੇ ਨੋਡਲ ਅਫ਼ਸਰਾਂ ਰਾਹੀਂ ਵੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰਵਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ: ਪਿੰਡ ਚਾਉਂਕੇ ਦੇ ਬੂਥਾਂ ਦੀ ਜਗਾ ‘ਚ ਕੀਤੀ ਤਬਦੀਲੀ : ਡਿਪਟੀ ਕਮਿਸ਼ਨਰ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਸਮੇਂ-ਸਿਰ ਖਰੀਦ ਅਤੇ ਉਸ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ, ਐਸ.ਪੀ. ਸਿਟੀ ਸ੍ਰੀ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਗਗਨਦੀਪ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...