WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫ਼ਿਰੋਜ਼ਪੁਰ

ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 11 ਜੁਲਾਈ : ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਵੱਖ-ਵੱਖ ਵਿਭਾਗਾਂ, ਪੰਚਾਇਤਾਂ ਅਧੀਨ ਆਉਂਦੀਆਂ ਜ਼ਮੀਨਾਂ, ਸਕੂਲਾਂ, ਦਰਿਆ/ਨਹਿਰਾਂ ਦੇ ਕਿਨਾਰਿਆਂ, ਭਾਰਤੀ ਫੌਜ, ਬੀ.ਐਸ.ਐਫ ਆਦਿ ਦੀਆਂ ਜ਼ਮੀਨਾਂ ’ਤੇ 6.5 ਲੱਖ ਪੌਦੇ ਲਗਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਇਸ ਵਾਰ 15 ਸਰਕਾਰੀ ਸਕੂਲਾਂ ਵਿੱਚ ਮਿਆਂਵਾਕੀ ਤਕਨੀਕ ਨਾਲ ਮਿੰਨੀ ਜੰਗਲ ਲਗਾਏ ਜਾਣਗੇ, ਇਸ ਤੋਂ ਇਲਾਵਾ 65 ਏਕੜ ਪੰਚਾਇਤੀ ਜ਼ਮੀਨਾਂ (6 ਬਲਾਕਾਂ) ਵਿਚ ਵੀ ਬੂਟੇ ਲਗਾਏ ਜਾਣਗੇ।

‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ ਸਪੈਸ਼ਲ ਕੈਂਪ : ਹਲਕਾ ਵਿਧਾਇਕ

ਉਨ੍ਹਾਂ ਦੱਸਿਆ ਕਿ ਮਿਆਂਵਾਕੀ ਤਕਨੀਕ ਰਾਹੀਂ ਜੰਗਲ ਲੱਗਣ ਨਾਲ ਵਾਤਾਵਰਣ ਦੀ ਸ਼ੁੱਧਤਾ ਵਿੱਚ ਕਾਫੀ ਸੁਧਾਰ ਆਵੇਗਾ ਅਤੇ ਇਸ ਤਕਨੀਕ ਰਾਹੀਂ ਘੱਟ ਜਗਾ ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਂਦੇ ਹਨ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਿੱਖਿਆਂ ਸੰਸਥਾਵਾਂ ਵਿੱਚ 1 ਲੱਖ ਪੌਦੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ 1 ਪੌਦਾ ਲਗਾਏ ਅਤੇ ਉਸ ਦੀ ਸਾਂਭ-ਸੰਭਾਲ ਕਰੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਪੌਦੇ ਲਗਾਉਣ ਲਈ ਟੋਏ ਪੁੱਟਣ ਵਾਸਤੇ ਮਗਨਰੇਗਾ ਮਜ਼ਦੂਰਾਂ ਨੂੰ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਫੌਜ, ਬੀ.ਐਸ.ਐਫ. ਅਤੇ ਹੋਰ ਸੁਰੱਖਿਆ ਬਲਾਂ ਦੀਆਂ ਜ਼ਮੀਨਾਂ ਤੇ ਵੀ ਢੁੱਕਵੇਂ ਢੰਗ ਨਾਲ ਵੱਧ ਤੋਂ ਵੱਧ ਪੌਦੇ ਲਗਾਏ ਜਾਣ।

ਫਾਜਿਲਕਾ ਪੁਲਿਸ ਵੱਲੋਂ ਰਾਜਸਥਾਨ ਪੁਲਿਸ ਨਾਲ ਮਿਲਕੇ ਚਲਾਏ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਸਵਾ ਲੱਖ ਲੀਟਰ ਲਾਹਣ ਬਰਾਮਦ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਨਰੇਸ਼ ਮਹਾਜਨ ਕੰਜਰਵੇਟਰ ਫਿਰੋਜ਼ਪੁਰ ਸਰਕਲ ਨੇ ਦੱਸਿਆ ਕਿ ਫਿਰੋਜ਼ਪੁਰ ਸਰਕਲ ਵਿੱਚ 12 ਲੱਖ ਤੋਂ ਵੱਧ ਪੌਦੇ ਲਗਾਏ ਜਾਣਗੇ ਅਤੇ ਇਹ ਪੌਦੇ ਵਣ ਵਿਭਾਗ ਵੱਲੋਂ ਉਪਲੱਬਧ ਕਰਵਾਏ ਜਾਣਗੇ ਅਤੇ ਸਾਂਭ-ਸੰਭਾਲ ਸਬੰਧੀ ਤਕਨੀਕੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਅਰੁਣ ਸ਼ਰਮਾ, ਸਹਾਇਕ ਕਮਿਸ਼ਨਰ(ਜ) ਸੂਰਜ, ਡੀ.ਆਰ.ਓ ਮੇਜਰ ਗੁਰਜਿੰਦਰ ਸਿੰਘ ਬੈਨੀਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ, ਸਕੱਤਰ ਰੈਡ ਕਰਾਸ ਸ੍ਰੀ ਅਸ਼ੋਕ ਬਹਿਲ, ਭਾਰਤੀ ਫੌਜ, ਬੀ.ਐਸ.ਐਫ. ਦੇ ਅਧਿਕਾਰੀਆਂ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Related posts

ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਛੇ ਹਮਲਾਵਰਾਂ ਦਾ ਮੁੱਖ ਟਾਰਗੇਟ ਸੀ ਮ੍ਰਿਤਕ ਦਿਲਦੀਪ

punjabusernewssite

ਮੁੱਖ ਮੰਤਰੀ ਨੇ ਫੌਜ ਦੇ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

punjabusernewssite

Kulbeer Zira Arrested: ਕੁਲਬੀਰ ਜ਼ੀਰਾ ਨੂੰ ਫ਼ਿਰੋਜ਼ਪੁਰ ਜੇਲ੍ਹ ਤੋਂ ਰੋਪੜ ਜੇਲ੍ਹ ਵਿਚ ਕੀਤਾ ਸ਼ਿਫਟ, ਸਮਰਥਕਾਂ ਦਾ ਪੁਲਿਸ ਦੀ ਗੱਡੀਆਂ ਅੱਗੇ ਜ਼ੋਰਦਾਰ ਪ੍ਰਦਰਸ਼ਨ

punjabusernewssite