WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਬਠਿੰਡਾ, 2 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਵੱਖ-ਵੱਖ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਊਨ੍ਹਾਂ ਮੀਟਿੰਗ ਦੌਰਾਨ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।

ਪੰਜਾਬੀ ਯੂਨੀਵਰਸਿਟੀ ਦੇ ਰੀਜ਼ਨਲ ਸੈਂਟਰ ’ਚ ਸਾਲਾਨਾ ਅਥਲੈਟਿਕ ਮੀਟ ਦਾ ਆਯੋਜਨ

ਇਸਤੋਂ ਇਲਾਵਾ ਚੋਣਾਂ ਦੌਰਾਨ ਸਥਾਪਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਟੀਮਾਂ ਜਿਵੇਂ ਕਿ ਅਕਾਊਂਟਿੰਗ ਟੀਮ, ਫਲਾਈਇੰਗ ਸਕਾਊਟ ਟੀਮ, ਸਟੈਟਿਕਸ ਸਰਵੈਲੈਸ ਟੀਮ (ਐਸ ਐਸ ਟੀ), ਵੀਡੀਓ ਸਰਵੈਲੈਂਸ ਟੀਮ (ਵੀਐਸਟੀ), ਵੀਡੀਓ ਵਿਊਵਿੰਗ ਟੀਮ (ਵੀਵੀਟੀ), ਮੀਡੀਆ ਸਰਟੀਫ਼ਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ(ਐਮਸੀਐਮਸੀ), ਜ਼ਿਲ੍ਹਾ ਕੰਪਲੈਂਟ ਸੈਲ ਆਦਿ ਨਾਲ ਸਬੰਧਤ ਕਾਰਜਾਂ ਬਾਰੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ,ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਸਹਾਇਕ ਕਮਿਸ਼ਨਰ ਪੰਕਜ਼ ਕੁਮਾਰ ਤੋਂ ਇਲਾਵਾ ਬਠਿੰਡਾ ਲੋਕ ਸਭਾ ਹਲਕੇ ਨਾਲ ਸਬੰਧਤ ਵੱਖ-ਵੱਖ ਅਧਿਕਾਰੀ ਆਦਿ ਹਾਜ਼ਰ ਸਨ।

 

Related posts

ਦੁਸ਼ਹਿਰੇ ਦੇ ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

punjabusernewssite

ਵੱਡੀ ਖ਼ਬਰ: ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ

punjabusernewssite

ਸਾਬਕਾ ਮੰਤਰੀ ਮਨਪ੍ਰੀਤ ਬਾਦਲ ਦੇ ਭਾਜਪਾ ਵਿਚ ਸਮੂਲੀਅਤ ਤੋਂ ਬਾਅਦ ਬਦਲਣਗੇ ਬਠਿੰਡਾ ਦੇ ਸਿਆਸੀ ਸਮੀਕਰਨ

punjabusernewssite