WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਮੁਕਤਸਰ

ਡਿਪਟੀ ਕਮਿਸ਼ਨਰ ਨੇ ਪਰਾਲੀ ਅਤੇ ਰਹਿੰਦ -ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

27 Views

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨਾਲ ਆਨ – ਲਾਇਨ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਲ ਕਾਨੂੰਗੋ ਅਤੇ ਮਾਲ ਪਟਵਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾਂ ਨੂੰ ਇੰਨ-ਬਿੰਨ ਪਾਲਣਾ ਕੀਤੀ ਜਾਵੇ

ਇਹ ਵੀ ਪੜ੍ਹੋ ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਅਤੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਅਤੇ ਪਰਾਲੀ ਦੀ ਰਹਿੰਦ ਖੂੰਹਦ ਨੂੰ ਆਧੁਨਿਕ ਖੇਤੀ ਮਸ਼ੀਨਰੀ ਨਾਲ ਪ੍ਰਬੰਧਣ ਕਰਨ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।ਉਹਨਾਂ ਅੱਗੇ ਕਿਹਾ ਕਿ ਜਿਥੇ ਵੀ ਖੇਤ ਵਿੱਚ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਸਬੰਧੀ ਸੂਚਨਾਂ ਪ੍ਰਾਪਤ ਹੁੰਦੀ ਹੈ ਤਾਂ ਉਸ ਨੂੰ ਫਾਇਰ ਬਰੀਗੇਡ ਦੀ ਮੱਦਦ ਨਾਲ ਤੁਰੰਤ ਬੁਝਾਉਣ ਲਈ ਯਤਨ ਕੀਤੇ ਜਾਣ।ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅੱਗਜਣੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਿਸਾਨਾਂ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਨੂੰ ਵੀ ਪਰਾਲੀ ਸਾੜਣ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪਰਾਲੀ ਪ੍ਰਬੰਧਣ ਲਈ ਤਾਇਨਾਤ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾਉਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਮਾਲ ਵਿਭਾਗ ਦੇ ਰਿਕਾਰਡ ਵਿੱਚ ਰੈਡ ਐਂਟਰੀ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪਰਾਲੀ ਅਤੇ ਇਸਦੀ ਰਹਿੰਦ- ਖੂੰਹਦ ਨੂੰ ਅੱਗ ਨਾ ਲਗਾਉਣ।

 

Related posts

ਭਾਜਪਾ ਐਮ.ਪੀ ਕੰਗਨਾ ਰਣੌਤ ਵਿਰੁਧ ਧਾਰਾ 295 ਏ ਤਹਿਤ ਪਰਚਾ ਹੋਵੇ ਦਰਜ਼: ਸੁਖਬੀਰ ਬਾਦਲ

punjabusernewssite

ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਜਨਮ ਦਿਨ ’ਤੇ ਅਕਾਲੀ ਵਰਕਰਾਂ ਨੇ ਦਿੱਤੀਆਂ ਵਧਾਈਆਂ

punjabusernewssite

ਕਮਾਈ ਵਾਲੇ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜਮ ਸੰਘਰਸ ਕਰਨ ਲਈ ਮਜਬੂਰ-ਕੁਲਵੰਤ ਸਿੰਘ ਮਨੇਸ

punjabusernewssite