ਬਠਿੰਡਾ, 21 ਨਵੰਬਰ:ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜਲ ਸਪਲਾਈ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਕਾਰਜਾਂ ਦੇ ਮੱਦੇਨਜ਼ਰ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਪਖਾਨਿਆ ਦੇ ਕੰਮ ਨੂੰ ਜਨਵਰੀ 2025 ਤੱਕ ਹਰ ਹਾਲਤ ’ਚ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਮੁਕੰਮਲ ਹੋਏ, ਹੋਣ ਵਾਲੇ ਵਿਕਾਸ ਤੇ ਚੱਲ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਡੀਐਫਐਮ, ਸੀਐਸਆਰ ਫੰਡ ਅਤੇ ਥਰਮਲ ਲੈਂਡ ਦੇ ਕੰਮਾਂ ਦਾ ਰੀਵਿਊ ਕੀਤਾ।
ਇਹ ਵੀ ਪੜ੍ਹੋ SSD WIT ਦੇ NSS ਤੇ RCC Unit ਨੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਚਲਾਈ
ਇਸ ਮੌਕੇ ਉਹਨਾਂ ਸੋਇਲਡ ਬੇਸਟ, ਲਿਕਿਊਡ ਬੇਸਟ ਅਤੇ ਜਲ ਸਪਲਾਈ ਦੇ ਕਾਰਜ਼ਾ ਬਾਰੇ ਵੀ ਅਧਿਕਾਰੀਆਂ ਕੋਲੋਂ ਬਰੀਕੀ ਨਾਲ ਜਾਣਕਾਰੀ ਹਾਸਿਲ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ, ਐਸਡੀਐਮ ਮੌੜ ਸ੍ਰੀ ਸੁਖਰਾਜ ਸਿੰਘ, ਕਾਰਜਕਾਰੀ ਇੰਜੀਨੀਅਰ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਗੁਰਪ੍ਰਤਾਪ ਸਿੰਘ ਗਿੱਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।





