
ਸ੍ਰੀ ਮੁਕਤਸਰ ਸਾਹਿਬ 22 ਅਕਤੂਬਰ: ਮੈਗਾ ਮਾਪੇ ਅਧਿਆਪਕ ਮਿਲਣੀ ਦੇ ਸ਼ੁੱਭ ਅਵਸਰ ਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ,ਆਈ ਏ ਐਸ ਵਿਸ਼ੇਸ਼ ਤੌਰ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਰਕਤ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਜਮਾਤਾਂ ਵਿੱਚ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਅਤੇ ਘਰੇਲੂ ਸਮੱਸਿਆ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਤੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਜਾਂ ਘਰੇਲੂ ਸਮੱਸਿਆਵਾਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਬਾਰੇ ਪ੍ਰੇਰਿਤ ਕੀਤਾ ਹੈ ਅਤੇ ਉਹਨਾਂ ਨਾਲ ਹਮਦਰਦੀ ਨਾਲ ਪੇਸ਼ ਆਉਣ ਲਈ ਕਿਹਾ।
ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ
ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੌਂਗਾ ਨੇ ਜਿਹੜੇ ਵਿਦਿਆਰਥੀਆਂ ਨੇ ਪੜ੍ਹਾਈ ਵਿੱਚ ਚੰਗੇ ਨੰਬਰ ਪ੍ਰਾਪਤ ਕੀਤੇ ਹਨ ,ਉਹਨਾਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਚੰਗੇ ਨੰਬਰ ਲੈਣ ਲਈ ਪ੍ਰੇਰਿਆ। ਉਹਨਾਂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਉੱਚ ਅਹੁਦਿਆਂ ਤੇ ਬੈਠੇ ਅਧਿਕਾਰੀਆਂ ਦੇ ਨਾਮ ਜਰੂਰ ਪਤਾ ਹੋਣੇ ਚਾਹੀਦੇ ਹਨ। ਸਕੂਲ ਦੇ ਪ੍ਰਿੰਸੀਪਲ ਸ੍ਰੀ ਸੁਭਾਸ਼ ਚੰਦਰ ਨੇ ਵਿਦਿਆਰਥੀ, ਮਾਪੇ ਅਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਸਕੂਲ ਦਾ ਸਟਾਫ ਹਾਜ਼ਰ ਸਨ।




