ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

0
45
+1

👉ਬਕਾਇਆ ਪਏ ਇੰਤਕਾਲਾਂ ਦਾ ਜਲਦੀ ਕੀਤਾ ਜਾਵੇ ਨਿਬੇੜਾ
Muktsar News:ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਇਸ ਗੱਲ ਦਾ ਪ੍ਰਗਟਾਵਾ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਹਨਾਂ ਮਾਲ ਵਿਭਾਗ ਦੇ ਸੀ.ਆਰ.ਓ,ਪਟਵਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਨਿਬੇੜਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਤਾਂ ਜੋ ਲੋਕ ਖੱਜਲ ਖੁਆਰ ਨਾ ਹੋਣ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦਾ ਜਹਾਜ ਮੁੜ ਅੰਮ੍ਰਿਤਸਰ ’ਚ ਉੱਤਰਨ ’ਤੇ ਚੁੱਕੇ ਸਵਾਲ

ਉਹਨਾਂ ਅਨੁਸੂਚਿਤ ਜਾਤੀਆਂ ਅਤੇ ਭੋ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਅਤੇ ਖਾਦੀ ਬੋਰਡ ਨੂੰ ਹਦਾਇਤ ਕੀਤੀ ਕਿ ਜਿਹਨਾਂ ਲੋੜਵੰਦ ਵਿਅਕਤੀਆਂ ਨੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਵੱਖ—ਵੱਖ ਬੈਂਕਾਂ ਰਾਹੀਂ ਕਰਜਾ ਲਿਆ ਹੈ,ਉਸ ਕਰਜੇ ਦੀ ਵਸੂਲੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕੀਤੀ ਜਾਵੇ।ਉਹਨਾਂ ਫਰਦ ਕੇਂਦਰ ਦੇ ਇੰਚਾਰਜਾਂ ਨੂੰ ਵੀ ਹਦਾਇਤ ਕਿ ਜਿਹੜੇ ਵਿਅਕਤੀ ਜਮ੍ਹਾਂਬੰਦੀ ਪ੍ਰਾਪਤ ਕਰਨ ਲਈ ਫਰਦ ਕੇਂਦਰ ਵਿਖੇ ਆਉਂਦੇ ਹਨ, ਉਹਨਾਂ ਨੂੰ ਪਹਿਲ ਦੇ ਅਧਾਰ ਤੇ ਜਮ੍ਹਾਂਬੰਦੀਆਂ ਜਾਰੀ ਕੀਤੀ ਜਾਵੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ, ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ, ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਅਤੇ ਮਾਲ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

 

+1

LEAVE A REPLY

Please enter your comment!
Please enter your name here