ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਝੋਨੇ ਦੀ ਖ਼ਰੀਦ ਕਾਰਵਾਈ ਸ਼ੁਰੂ

Date:

spot_img

ਫ਼ਿਰੋਜਪੁਰ, 8 ਅਕਤੂਬਰ : ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀਆਂ ਵਿਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਸ਼ੁਰੂ ਕਰਵਾਉਣ ਉਪਰੰਤ ਕਿਸਾਨਾਂ, ਆੜ੍ਹਤੀਆਂ ਤੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੰਡੀ ਬੋਰਡ ਤੇ ਜ਼ਿਲਾ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ 126 ਖਰੀਦ ਕੇਂਦਰਾਂ ਵਿੱਚ ਖਰੀਦ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ।

ਇਹ ਵੀ ਪੜੋ: ਕਿਸਾਨ ਆਗੂ ਕੁਲਵੰਤ ਰਾਏ ਨੂੰ ਸੈਕੜੇ ਕਿਸਾਨਾਂ-ਮਜਦੂਰਾਂ ਤੇ ਹੋਰਨਾਂ ਨੇ ਭੇਂਟ ਕੀਤੀ ਸ਼ਰਧਾਂਜਲੀ

ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਝੋਨੇ ਦੀ ਨਮੀ ਗੇਟ ਉਤੇ ਚੈਕ ਕਰਕੇ ਹੀ ਟਰਾਲੀ ਮੰਡੀ ਅੰਦਰ ਜਾਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਕਿਹਾ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਛਾਂ, ਰੋਸ਼ਨੀ, ਪੀਣ ਯੋਗ ਪਾਣੀ ਤੇ ਸਫਾਈ ਆਦਿ ਦਾ ਪ੍ਰਬੰਧ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਝੋਨੇ ਦੀ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਦੀ ਵੀ ਡਿਊਟੀ ਲਗਾਈ ਗਈ ਹੈ।ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਕੰਬਾਇਨ ਉਪਰ ਸੁਪਰ ਐਸ.ਐਮ.ਐਸ. ਲਗਾ ਕੇ ਹੀ ਕਰਨ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕੇ ਝੋਨੇ ਨੂੰ ਮੰਡੀਆਂ ਵਿੱਚ ਲੈ ਕੇ ਆਉਣ,

ਇਹ ਵੀ ਪੜੋ: ਲੱਖਾਂ ਦੇ ਗਬਨ ਮਾਮਲੇ ’ਚ ਨਗਰ ਕੌਂਸਲ ਦਾ ਐਸਡੀਓ, ਜੇਈ ਤੇ ਠੇਕੇਦਾਰ ਵਿਜੀਲੈਂਸ ਦੇ ਸਿਕੰਜ਼ੇ ’ਚ

ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਰਾਜ ਰਿਸ਼ੀ ਮਹਿਰਾ, ਜ਼ਿਲ੍ਹਾ ਮੰਡੀ ਅਫਸਰ ਜਸਮੀਤ ਬਰਾੜ, ਡੀ.ਐਮ. ਮਾਰਕਫੈਡ ਕਮਲਦੀਪ ਸਿੰਘ, ਡੀ.ਐਮ. ਪਨਸਪ ਮਾਨਵ ਜਿੰਦਲ, ਡੀ.ਐਮ. ਵੇਅਰ ਹਾਊਸ ਆਈ.ਬੀ. ਤਿਵਾੜੀ ਤੋਂ ਇਲਾਵਾ ਸਮੂਹ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ, ਸਮੂਹ ਆੜ੍ਹਤੀਆ ਐਸੋਸੀਏਸ਼ਨ ਅਤੇ ਕਿਸਾਨ ਵੀ ਹਾਜ਼ਰ ਸਨ।

 

spot_img
spot_img

Share post:

Popular

More like this
Related

शिक्षा और स्वास्थ्य सेवाओं के विस्तार पर सरकार का जोर- मुख्यमंत्री नायब सिंह सैनी

250 सीएम-ईईई स्कूल, 900 विद्यालयों में आईसीटी लैब की...

हरियाणा सरकार के नायाब 2 साल: विकसित हरियाणा के संकल्प को मिली नई गति

👉संकल्प-पत्र के 217 में से 76 संकल्प दो वर्ष...