ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਵਾਇਆ

0
18

ਪੌਣ ਪਾਣੀ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕੀਤੀ ਅਪੀਲ
ਸ੍ਰੀ ਮੁਕਤਸਰ ਸਾਹਿਬ 19 ਨਵੰਬਰ:ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਅਨੁਸਾਰ ਜਿ਼ਲ੍ਹੇ ਦੇ ਦੂਸਰੇ ਅਧਿਕਾਰੀਆਂ ਵਲੋਂ ਵੀ ਖੁਦ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਇਆ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਤੇ ਕੋਈ ਮਾੜੂ ਪ੍ਰਭਾਵ ਨਾ ਪਵੇ। ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹੇ ਦੇ ਪਿੰਡ ਬਰਕੰਦੀ, ਸੰਗੂਧੋਣ, ਥਾਂਦੇਵਾਲਾ, ਭੁੱਲਰ,ਖਿੜਕੀਆਂਵਾਲਾ ਵਿਖੇ ਪਰਾਲੀ ਦੇ ਖੇਤਾਂ ਵਿੱਚ ਲੱਗੀ ਹੋਈ ਅੱਗ ਨੂੰ ਫਾਇਰ ਬਰੀਗੇਡ ਦੀ ਟੀਮ ਦੀ ਮੱਦਦ ਨਾਲ ਮੌਕੇ ਤੇ ਜਾ ਕੇ ਬੁਝਾਇਆ । ਉਹਨਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਗ ਲਗਾਉਣ ਨਾਲ ਖੇਤੀ ਯੋਗ ਉਪਜਾਓ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਜਮੀਨ ਨੂੰ ਉਪਜਾਊ ਬਨਾਉਣ ਲਈ ਬੇਲੋੜੀ ਖਾਦਾਂ ਦੀ ਵਰਤੋ ਕਰਨੀ ਪੈਂਦੀ ਹੈ, ਜਿਸ ਨਾਲ ਉਹਨਾਂ ਨੂੰ ਬਹੁਤ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ।

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੇ 1653 ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਪਰਾਲੀ ਦੀ ਰਹਿੰਦ ਖੂੰਹਦ ਨੂੰ ਜਮੀਨ ਵਿਚ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਉਪਜਾਊ ਤਾਕਤ ਸਦਾ ਲਈ ਬਰਕਰਾਰ ਰਹਿ ਸਕੇ ਅਤੇ ਵਾਤਾਵਰਣ ਨੂੰ ਗੰਦਲਾ ਹੋਣ ਤੋਂ ਬਚਾਇਆ ਜਾਵੇ ਤਾਂ ਜੋ ਪੋਣ ਪਾਣੀ ਤੇ ਮਾੜਾ ਅਸਰ ਨਾ ਪਵੇ।ਉਹਨਾਂ ਅੱਗੇ ਕਿਹਾ ਕਿ ਜੇਕਰ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਲਾਵਾ ਖੇਤੀਬਾੜੀ ਵਿਭਾਗ ਨਾਲ ਜਰੂਰ ਤਾਲਮੇਲ ਕਰਨ।ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੈਟੇਲਾਈਟ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਆਧਾਰ ਤੇ ਅਗਜਣੀ ਵਾਲੇ ਖੇਤਾਂ ਦੇ ਮਾਲਕਾਂ ਵਿਰੁੱਧ ਸਰਕਾਰ ਦੇ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

LEAVE A REPLY

Please enter your comment!
Please enter your name here