ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ : ਡਿਪਟੀ ਕਮਿਸ਼ਨਰ

Date:

spot_img

ਬਠਿੰਡਾ, 27 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਲਗਾਏ ਗਏ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਬਠਿੰਡਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲਾਭਪਾਤਰੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ।

ਕੈਂਪ ਦੌਰਾਨ ਉਨ੍ਹਾਂ ਨੇ ਲੰਬਿਤ ਜ਼ਮੀਨੀ ਇੰਤਕਾਲ, ਲੰਬਿਤ ਜ਼ਮੀਨ ਦੀ ਹੱਦਬੰਦੀ ਅਤੇ ਲੰਬਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ । ਇਸ ਮੌਕੇ ਉਨ੍ਹਾਂ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਪੁਲਿਸ, ਆਰਟੀਏ/ਆਰਟੀਓ, ਸਿਹਤ, ਬੁਢਾਪਾ ਪੈਨਸ਼ਨ ਅਤੇ ਹੋਰ ਘਰੇਲੂ ਸਮੱਸਿਆਵਾਂ ਨੂੰ ਸੁਣਿਆ।

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਕੋ-ਆਪਰੇਟਿਵ ਸੁਸਾਇਟੀਆਂ ਅਤੇ ਫਰਮਾਂ ਦੀ ਕੀਤੀ ਅਚਨਚੇਤ ਚੈਕਿੰਗ

ਇਸ ਦੌਰਾਨ ਉਨ੍ਹਾਂ ਜਿਥੇ ਕਈ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ, ਉਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਵੀ ਦਿੱਤੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਉਪ ਮੰਡਲ ਪੱਧਰ ’ਤੇ ਹਰੇਕ ਵੀਰਵਾਰ ਕਿਸੇ ਇੱਕ ਪਿੰਡ ’ਚ ਸਪੈਸ਼ਲ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇਗਾ, ਜਿਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਭਵਿੱਖ ਵਿੱਚ ਲੱਗਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ।

ਇਸ ਮੌਕੇ ਏਡੀਸੀ ਲਤੀਫ਼ ਅਹਿਮਦ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਆਰਟੀਏ ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਅਤੇ ਜ਼ਿਲ੍ਹਾ ਸਿਹਤ ਅਫਸਰ ਮੈਡਮ ਊਸ਼ਾ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

spot_img
spot_img

Share post:

Popular

More like this
Related

ਮੰਦਭਾਗੀ ਖਬਰ; ਭਿਆਨਕ ਸੜਕ ਹਾਦਸੇ ‘ਚ ਮਾਨਸਾ ਜ਼ਿਲ੍ਹੇ ਨਾਲ ਸੰਬੰਧਿਤ ਦੋ ਨੌਜਵਾਨਾਂ ਦੀ ਹੋਈ ਮੌ*ਤ

Patiala News: ਸ਼ਨੀਵਾਰ ਨੂੰ ਵਾਪਰੇ ਇੱਕ ਮੰਦਭਾਗੇ ਹਾਦਸੇ ਵਿੱਚ...

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

👉ਪਠਾਨਕੋਟ, ਕਪੂਰਥਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ...

SSD Girls College Bathinda ਵਿਖੇ ਚਾਰ ਰੋਜ਼ਾ ਮੁੱਢਲੀ ਸਹਾਇਤਾ (First Aid) ਸਿਖਲਾਈ ਵਰਕਸ਼ਾਪ

Bathinda News: SSD Girls College Bathinda (ਐਸ.ਐਸ.ਡੀ. ਗਰਲਜ਼ ਕਾਲਜ)...