ਬਠਿੰਡਾ, 13 ਅਗਸਤ : ਸ਼ਹਿਰ ਅੰਦਰ ਚੱਲ ਰਹੀ ਮਲਟੀ ਸਟੋਰੀ ਪਾਰਕਿੰਗ ਦੇ ਮਸਲੇ ਦੇ ਪੂਰਨ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਗੰਭੀਰ ਹੈ। ਸ਼ਹਿਰ ਵਾਸੀਆਂ ਨੂੰ ਪਾਰਕਿੰਗ ਸਬੰਧੀ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ਵਪਾਰੀ ਵਰਗ ਦੇ ਨੁਮਾਇੰਦਿਆਂ ਨਾਲ ਆਪਣੇ ਦਫਤਰ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਜਸਪ੍ਰੀਤ ਸਿੰਘ
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੂੰ ਵਪਾਰੀ ਵਰਗ ਦੇ ਨੁਮਾਇੰਦਿਆਂ ਵਲੋਂ ਜਾਣੂ ਕਰਵਾਇਆ ਗਿਆ ਕਿ ਕਿਸ ਤਰ੍ਹਾਂ ਕਾਰ ਪਾਰਕਿੰਗ ਦੇ ਠੇਕੇਦਾਰ ਦੁਆਰਾ ਨਿਯਮਾਂ/ਸ਼ਰਤਾਂ ਤੋਂ ਉਲਟ ਸ਼ਹਿਰ ਦੇ ਕੁਝ ਇਲਾਕੇ ਵਿਚ ਚਲਾਈ ਜਾ ਰਹੀ ਟੋਹ ਵੈਨਾਂ ਤੇ ਵਹੀਕਲ ਨੂੰ ਲਾਕ ਲਗਾ ਕੇ ਰੋਜਾਨਾ ਹੋ ਰਹੇ ਲੜਾਈ ਝਗੜਿਆ, ਵਿਵਾਦ ਕਾਰਨ ਸ਼ਹਿਰ ਵਿਚ ਵਪਾਰ ਨੂੰ ਢਾਅ ਲੱਗਣ ਦੇ ਨਾਲ-ਨਾਲ ਆਪਸੀ ਭਾਈਚਾਰਾ ਕਾਇਮ ਰੱਖਣ ਲਈ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ।
ਆਮ ਆਦਮੀ ਪਾਰਟੀ ਜਲਦ ਸ਼ੁਰੂ ਕਰੇਗੀ ‘ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ’ ਪ੍ਰੋਗਰਾਮ
ਡਿਪਟੀ ਕਮਿਸ਼ਨਰ ਨੇ ਸਮੂਹ ਨੁਮਾਇੰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਰ ਪਾਰਕਿੰਗ ਮਸਲੇ ਨੂੰ ਜਲਦੀ ਤੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਕੋਲੋਂ ਵਿਸਥਾਰਪੂਰਵਕ ਰਿਪੋਰਟ ਹਾਸਲ ਕਰਨ ਲਈ ਹਦਾਇਤ ਕਰਦਿਆਂ ਕਿਹਾ ਕਿ ਪਾਰਕਿੰਗ ਠੇਕੇਦਾਰ ਦੀਆਂ ਉਣਤਾਈਆਂ ਅਤੇ ਵਪਾਰੀਆਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਦਾ ਨਿਵਾਰਨ ਜਲਦ ਤੋਂ ਜਲਦ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਐਸਐਸਪੀ ਨੂੰ ਕਿਹਾ ਕਿ ਸ਼ਹਿਰ ਅੰਦਰ ਸੁਚਾਰੂ ਟ੍ਰੈਫਿਕ ਦੇ ਪੁਖਤਾ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਜਾਵੇ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ ਅਹਿਮਦ, ਕਾਰਪੋਰੇਸ਼ਨ ਇੰਜੀਨੀਅਰ ਸ਼੍ਰੀ ਰਜਿੰਦਰ ਕੁਮਾਰ, ਸੁਪਰਡੈਂਟ ਕੁਲਵਿੰਦਰ ਸਿੰਘ, ਕਾਰ ਪਾਰਕਿੰਗ ਠੇਕੇਦਾਰ ਰਾਮ ਵਿਰਕ ਤੋਂ ਇਲਾਵਾ ਵੱਖ-ਵੱਖ ਵਪਾਰੀ ਵਰਗ ਦੇ ਨੁਮਾਇੰਦੇ ਆਦਿ ਹਾਜ਼ਰ ਸਨ।