ਬਠਿੰਡਾ, 13 ਜਨਵਰੀ : ਜ਼ਿਲ੍ਹੇ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਬੀਤੇ ਦਿਨੀਂ ਕੁਝ ਘਰਾਂ ਵਿੱਚ ਅੱਗ ਲਗਾਉਣ ਅਤੇ ਭੰਨ-ਤੋੜ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਜਿਸਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਹੇਠ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ ਅਤੇ ਕਾਰਜਕਾਰੀ ਸਕੱਤਰ ਰੈੱਡ ਕਰਾਸ ਦਰਸਨ ਕੁਮਾਰ ਵੱਲੋਂ ਦੌਰਾ ਕਰਕੇ ਮੌਕਾ ਵੇਖਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਪੀੜ੍ਹਤ ਪਰਿਵਾਰਾਂ ਦੀ ਮਾਲੀ ਮੱਦਦ ਵੀ ਕੀਤੀ ਗਈ।
ਇਹ ਵੀ ਪੜ੍ਹੋ ਚੋਰੀ ਕੀਤੇ ਮੋਟਰਸਾਈਕਲਾਂ ਦਾ ਪੁਰਜ਼ਾ-ਪੁਰਜ਼ਾ ਕਰਕੇ ਵੇਚਣ ਵਾਲਾ ਕਬਾੜੀਆ ਗ੍ਰਿਫਤਾਰ
ਇਸ ਮੌਕੇ ੳਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀੜ੍ਹਤ ਪਰਿਵਾਰਾਂ ਦੀ ਹੋਰ ਵੀ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪੀੜ੍ਹਤ ਪਰਿਵਾਰਾਂ ਨੂੰ ਰਾਸ਼ਨ, ਬਿਸਤਰੇ, ਕੰਬਲ, ਭਾਂਡੇ ਅਤੇ ਬਿਜਲੀ ਵਾਲੇ ਚੁੱਲ੍ਹੇ ਆਦਿ ਦਿੱਤੇ ਗਏ। ਇਸਤੋਂ ਇਲਾਵਾ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਅਤੇ ਕਾਰਜਕਾਰੀ ਸਕੱਤਰ ਰੈੱਡ ਕਰਾਸ ਦਰਸਨ ਕੁਮਾਰ ਵੱਲੋਂ ਪੀ.ਐਚ.ਸੀ ਗੋਨਿਆਣਾ ਵਿਖੇ ਦਾਖਲ ਪੀੜ੍ਹਤਾਂ ਦਾ ਹਾਲ-ਚਾਲ ਵੀ ਪੁੱਛਿਆ ਗਿਆ ਅਤੇ ਇਲਾਜ ਸਬੰਧੀ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਵੀ ਦਿਵਾਇਆ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਜ਼ਿਲ੍ਹਾ ਪ੍ਰਸ਼ਾਸ਼ਨ ਨੇ ਦਾਨ ਸਿੰਘ ਵਾਲਾ ਦੇ ਪੀੜਤ ਪਰਿਵਾਰਾਂ ਦੀ ਕੀਤੀ ਮਾਲੀ ਮੱਦਦ"