Ferozepur News:ਫਿਰੋਜ਼ਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਕਲੋਨੀਆਂ ’ਤੇ ਵਿਸ਼ੇਸ਼ ਧਿਆਨ ਦਿੰਦਿਆਂ ਅਜਿਹੇ ਅਣ-ਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਪ੍ਰਤੀ ਜ਼ੀਰੋ ਟਾਲਰੈਂਸ ਪਹੁੰਚ ਅਪਣਾਈ ਹੈ। ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਵਿਕਸਿਤ ਕੀਤੀਆਂ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਸਸਤੇ ਪਲਾਟ ਦੇਣ ਦੀ ਆੜ ਵਿੱਚ ਭੋਲੇ-ਭਾਲੇ ਲੋਕਾਂ ਦੀ ਲੁੱਟ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।ਏਡੀਸੀ ਸ਼੍ਰੀਮਤੀ ਨਿਧੀ ਕੁਮੁਦ ਬੰਬਾਹ ਨੇ ਦਸਿਆ ਕਿ ਅਜਿਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਜਾਰੀ ਕੀਤੇ ਗਏ ਢਾਹੁਣ ਦੇ ਆਦੇਸ਼ਾਂ ਦੀ ਪਾਲਣਾ ਵਿੱਚ, ਡਿਊਟੀ ਮੈਜਿਸਟਰੇਟ, ਪੁਲਿਸ ਫੋਰਸ ਅਤੇ ਜ਼ਿਲ੍ਹਾ ਟਾਊਨ ਪਲੈਨਰ, (ਰੈਗੂਲੇਟਰੀ) ਫਿਰੋਜ਼ਪੁਰ ਦੇ ਦਫ਼ਤਰ ਦੀ ਇਨਫੋਰਸਮੈਂਟ ਟੀਮ ਨੇ ਅੱਜ ਸਤੀਏ ਵਾਲਾ,
ਇਹ ਵੀ ਪੜ੍ਹੋ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਮੱਲਵਾਲ, ਬਾਜ਼ੀਦਪੁਰ ਅਤੇ ਰੁਕਨਾ ਬੇਗੂ ਫਿਰੋਜ਼ਪੁਰ ਵਿੱਚ ਸਥਿਤ ਕਲੋਨੀਆਂ ਦੀਆਂ ਸੜਕਾਂ, ਰਸਤੇ, ਸੀਵਰੇਜ ਮੈਨਹੋਲ ਢਾਹ ਕੇ ਅਤੇ ਇਨ੍ਹਾਂ ਥਾਵਾਂ ’ਤੇ ਹੋ ਰਹੀਆਂ ਗੈਰ-ਕਾਨੂੰਨੀ ਉਸਾਰੀਆਂ ’ਤੇ ਰੋਕ ਲਗਾ ਕੇ ਇੰਨਾਂ ਸਾਰੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ। ਜਦੋਂ ਡਿਵੈਲਪਰਾਂ ਨੇ ਨੋਟਿਸ ਦੇਣ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਨਾ ਰੋਕਿਆ, ਤਾਂ ਇੱਕ ਵਿਸ਼ੇਸ਼ ਟੀਮ ਵੱਲੋਂ ਢਾਹੁਣ ਦੀ ਮੁਹਿੰਮ ਚਲਾਈ ਗਈ। ਅਜਿਹੀਆਂ ਗੈਰ-ਕਾਨੂੰਨੀ ਕਲੋਨੀਆਂ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਰੋਕਣ ਲਈ ਅਥਾਰਟੀ ਆਉਣ ਵਾਲੇ ਹਫ਼ਤਿਆਂ ਵਿੱਚ ਅਜਿਹੀਆਂ ਹੋਰ ਮੁਹਿੰਮਾਂ ਦੀ ਯੋਜਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ ਦੋਸਤ ਦੀ ਜਨਮਦਿਨ ਪਾਰਟੀ ਤੋਂ ਵਾਪਸ ਆ ਰਹੇ ਦੋ ਦੋਸਤਾਂ ਨੂੰ ਪਿੱਕਅੱਪ ਨੇ ਦਰੜਿਆਂ
ਜ਼ਿਲ੍ਹਾ ਟਾਊਨ ਪਲੈਨਰ (ਪੀ ਐਂਡ ਆਰ) ਫਿਰੋਜ਼ਪੁਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣ-ਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਨਾ ਖਰੀਦਣ ਕਿਉਂਕਿ ਇਹਨਾਂ ਕਲੋਨੀਆਂ ਵਿੱਚ ਪਾਣੀ ਦੀ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ ਆਦਿ ਵਰਗੀ ਕੋਈ ਸਹੂਲਤ ਉਪਲਬਧ ਨਹੀਂ ਕਰਵਾਈ ਜਾਂਦੀ। ਜ਼ਿਲ੍ਹਾ ਟਾਊਨ ਪਲੈਨਰ (ਪੀ ਐਂਡ ਆਰ) ਫਿਰੋਜ਼ਪੁਰ ਨੇ ਕਿਹਾ ਕਿ ਅਣ-ਅਧਿਕਾਰਤ ਕਲੋਨੀਆਂ ਦੀ ਢਾਹੁਣ ਮੁਹਿੰਮ ਚਲਾਉਣ ਤੋਂ ਇਲਾਵਾ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅਜਿਹੀਆਂ ਕਲੋਨੀਆਂ ਦੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਵੀ ਸਿਫਾਰਸ਼ ਕੀਤੀ ਗਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।