ਬਠਿੰਡਾ, 6 ਮਈ: ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਸਾਂਝੇ ਕਰਦਿਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਕੋਲੋਂ ਚੋਣ ਪ੍ਰਕਿਰਿਆ ਸਬੰਧੀ ਲੋੜੀਂਦੇ ਸੁਝਾਅ ਵੀ ਲਏ। ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਇਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀਆਂ ਸਿਰਫ ਦਫਤਰੀ ਕੰਮ-ਕਾਜ ਵਾਲੇ ਦਿਨਾਂ ’ਚ ਹੀ ਲਈਆਂ ਜਾਣਗੀਆਂ ਜਦਕਿ ਛੁੱਟੀ ਵਾਲੇ ਦਿਨਾਂ (11 ਤੇ 12 ਮਈ) ’ਚ ਕੋਈ ਨਾਮਜ਼ਦਗੀ ਨਹੀਂ ਲਈ ਜਾਵੇਗੀ।
ਰਾਜਾ ਵੜਿੰਗ ਨੇ ਜਗਰਾਓ ’ਚ ਵਿਸਵਾਸਘਾਤ ਕਰਨ ਵਾਲਿਆਂ ਨੂੰ ਰੱਦ ਕਰਨ ਦੀ ਕੀਤੀ ਅਪੀਲ
ਉਨ੍ਹਾਂ ਇਹ ਵੀ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਉਮੀਦਵਾਰ ਸਮੇਤ 4 ਵਿਅਕਤੀ ਹੀ ਕੋਰਟ ਰੂਮ ਚ ਦਾਖਲ ਹੋ ਸਕਦੇ ਹਨ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 100 ਮੀਟਰ ਦੇ ਘੇਰੇ ਅੰਦਰ ਤਿੰਨ ਤੋਂ ਵੱਧ ਵਾਹਨ ਦਾਖਲ ਨਹੀਂ ਹੋ ਸਕਦੇ।ਇਸ ਮੌਕ/ ਜਸਪ੍ਰੀਤ ਸਿੰਘ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇੱਕ ਉਮੀਦਵਾਰ 95 ਲੱਖ ਰੁਪਏ ਹੀ ਖਰਚ ਕਰ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਟਰਾਂਗ ਰੂਮ, ਪੋਸਟਲ ਬੈਲਟ, ਸ਼ਿਕਾਇਤ ਸੈੱਲ, ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਅਤੇ ਸਟਾਰ ਕੰਪੇਨ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
Share the post "ਜ਼ਿਲ੍ਹਾ ਚੋਣ ਅਫ਼ਸਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਮੀਟਿੰਗ"