ਜਿ਼ਲ੍ਹਾ ਮੈਜਿਸਟਰੇਟ ਨੇ ਦੀਵਾਲੀ, ਗੁਰਪੁਰਬ,ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

0
30

ਸ੍ਰੀ ਮੁਕਤਸਰ ਸਾਹਿਬ 28 ਅਕਤੂਬਰ :ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹੇ ਦੀ ਹਦੂਦ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ ਕੀਤਾ ਹੈ।ਹੁਕਮਾਂ ਅਨੁਸਾਰ ਦੀਵਾਲੀ ਵਾਲੇ ਦਿਨ 31 ਅਕਤੂਬਰ 2024 ਨੂੰ ਸ਼ਾਮੀ 8.00 ਵਜੇ ਤੋਂ ਰਾਤ 10.00 ਵਜੇ ਤੱਕ ਪਟਾਕੇ ਚਲਾਏ ਜਾਣਗੇ। 15 ਨਵੰਬਰ 2024 ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4.00 ਵਜੇ ਤੋਂ ਸਵੇਰੇ 5.00 ਵਜੇ ਤੱਕ ਅਤੇ ਰਾਤ 9.00 ਵਜੇ ਤੋਂ 10.00 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।

ਇਹ ਵੀ ਪੜ੍ਹੋ: ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜ਼ਾਨਚੀ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਹੁਕਮਾਂ ਅਨੁਸਾਰ ਕ੍ਰਿਸਮਿਸ ਦਿਹਾੜੇ ਤੇ 25-26 ਦਸੰਬਰ 2024 ਨੂੰ ਰਾਤ 11.55 ਵਜੇ ਤੋਂ ਸਵੇਰੇ 12.30 ਅੱਧੀ ਰਾਤ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।ਇਸੇ ਤਰ੍ਹਾਂ ਹੀ 31 ਦਸੰਬਰ 2024 ਸਾਲ ਦੀ ਸਮਾਪਤੀ ਅਤੇ 1 ਜਨਵਰੀ 2025 ਨੂੰ ਨਵੇਂ ਸਾਲ ਦੀ ਸ਼ੁਰੂਆਤ ਤੇ ਰਾਤ 11.55 ਵਜੇ ਤੋਂ ਸਵੇਰੇ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ।ਜਿ਼ਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਪਟਾਕੇ ਨਿਰਧਾਰਤ ਸਮੇਂ ਅਨੁਸਾਰ ਹੀ ਚਲਾਏ ਜਾਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here