Punjabi Khabarsaar
ਫ਼ਿਰੋਜ਼ਪੁਰ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਸ਼ਾਮ 7 ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 30 ਸਤੰਬਰ:ਜ਼ਿਲ੍ਹਾ ਮੈਜਿਸਟਰੇਟ ਦੀਪਸ਼ਿਖਾ ਸ਼ਰਮਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹੱਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਹਾਰਵੈਸਟਰ ਸੁਪਰ ਐਸ.ਐਮ.ਐਸ. ਲਗਾਏ ਬਗੈਰ ਨਹੀਂ ਵਰਤੀ ਜਾਵੇਗੀ।

ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ:ਜ਼ਿਲ੍ਹਾ ਮੰਡੀ ਅਫ਼ਸਰ

ਹੁਕਮ ਅਨੁਸਾਰ ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਝੋਨੇ ਦੀ ਕਟਾਈ ਕੰਬਾਈਨਾਂ ਨਾਲ ਕੀਤੀ ਜਾਂਦੀ ਹੈ ਅਤੇ ਕੰਬਾਈਨ ਮਾਲਕ ਜਿੰਮੀਦਾਰ ਨੂੰ ਝੋਨੇ ਦੀ ਕਟਾਈ ਦੇ ਸਹੀ ਸਮੇਂ ਬਾਰੇ ਜਾਣਕਾਰੀ ਨਹੀਂ ਦਿੰਦੇ। ਜ਼ਿੰਮੀਦਾਰਾਂ ਵੱਲੋਂ ਜਦੋਂ ਵੀ ਕੰਬਾਈਨ ਉਪਲੱਬਧ ਹੁੰਦੀ ਹੈ, ਉਸ ਸਮੇਂ ਝੋਨੇ ਦੀ ਕਟਾਈ ਕਰ ਲਈ ਜਾਂਦੀ ਹੈ, ਭਾਵੇਂ ਉਸ ਵੇਲੇ ਰਾਤ ਹੋਵੇ। ਇਸ ਤਰ੍ਹਾਂ ਜ਼ਿੰਮੀਦਾਰਾਂ ਵੱਲੋਂ ਅਣ-ਪੱਕਿਆ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਦਿੱਤੀ ਜਾਂਦੀ ਹੈ। ਅਜਿਹੇ ਝੋਨੇ ਨੂੰ ਖਰੀਦਣ ਲਈ ਖ਼ਰੀਦ ਏਜੰਸੀਆਂ ਗੁਰੇਜ ਕਰਦੀਆਂ ਹਨ, ਜਿਸ ਨਾਲ ਜ਼ਿੰਮੀਦਾਰਾਂ ਨੂੰ ਔਕੜ ਪੇਸ਼ ਆਉਂਦੀ ਹੈ। ਇਸੇ ਤਰ੍ਹਾਂ ਹੀ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਝੋਨੇ ਦੀ ਕਟਾਈ ਤੋਂ ਬਾਅਦ

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਖੇਤਾਂ ਵਿੱਚ ਬੱਚ ਗਈ ਰਹਿੰਦ-ਖੂੰਹਦ / ਪਰਾਲੀ/ ਨਾੜ ਆਦਿ ਨੂੰ ਅੱਗ ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ’ਤੇ ਕਿਸਾਨ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ / ਪਰਾਲੀ/ ਨਾੜ ਨੂੰ ਖੇਤਾਂ ਵਿੱਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜ੍ਹੀ ਫ਼ਸਲ, ਸੜਕ ਕਿਨਾਰੇ ਲਗਾਏ ਬੂਟੇ / ਦਰਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਸ ਲਈ ਅਜਿਹੀਆਂ ਸਥਿਤੀਆਂ ’ਤੇ ਰੋਕ ਲਗਾਉਣ ਦੀ ਜ਼ਰੂਰਤ ਨੂੰ ਦੇਖਦਿਆਂ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ।ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।

 

 

Related posts

BSF ਨੇ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਅਤੇ ਕਾਂਸਟੇਬਲ ਨੂੰ 2 ਕਿਲੋ ਹੈਰੋਇਨ ਸਹਿਤ ਕੀਤਾ ਗ੍ਰਿਫ਼ਤਾਰ

punjabusernewssite

ਪੋਸ਼ਣ ਮਾਂ ਦਾ ਪਹਿਲਾ ਹਫਤਾ ਸਫਲਤਾ ਪੂਰਵਕ ਨੇਪਰੇ ਚੜਿਆ- ਜਿਲ੍ਹਾ ਪ੍ਰੋਗਰਾਮ ਅਫਸਰ

punjabusernewssite

ਤਿੰਨ ਮਹੀਨਿਆਂ ਦੀਆਂ ਬਕਾਇਆ ਤਨਖ਼ਾਹਾਂ ਲੈਣ ਲਈ ਜਲ ਸਪਲਾਈ ਵਰਕਰ ਚੜ੍ਹੇ ਟੈਂਕੀਆਂ ’ਤੇ

punjabusernewssite