ਅਜਨਾਲਾ, 30 ਜੂਨ: ਪਿਛਲੇ ਕੁੱਝ ਸਾਲਾਂ ਤੋਂ ਪੰਜਾਬ ਵਿਚ ਨਸ਼ਿਆਂ ਦੇ ਵਧਦੇ ਪ੍ਰਕੋਪ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਦਿਨ-ਬ-ਦਿਨ ਵਧਣ ਲੱਗਿਆ ਹੈ। ਆਮ ਨੌਜਵਾਨਾਂ ਤੋਂ ਇਲਾਵਾ ਨਸ਼ਿਆਂ ਨੂੰ ਰੋਕਣ ਦਾ ਜਿੰਮਾ ਆਪਣੇ ਮੋਢਿਆ ’ਤੇ ਚੁੱਕਣ ਵਾਲੀ ਪੰਜਾਬ ਪੁਲਿਸ ਦੇ ਜਵਾਨ ਵੀ ਇਸਦੀ ਚਪੇਟ ਵਿਚ ਆਉਣ ਲੱਗੇ ਹਨ। ਇਸੇ ਤਰ੍ਹਾਂ ਦੇ ਇੱਕ ਤਾਜ਼ਾ ਸਾਹਮਣੇ ਆਏ ਮਾਮਲੇ ਦੇ ਵਿਚ ਕਥਿਤ ਨਸ਼ਿਆਂ ਦੇ ਕਾਰਨ ਹੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੇ ਤੇੜਾ ਕਲਾਂ ਦੇ ਇੱਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ ਦੀ ਵੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼
25 ਸਾਲਾਂ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੇ ਪਿਤਾ ਦੀ ਵੀ ਕੁੱਝ ਸਾਲ ਪਹਿਲਾਂ ਮੌਤ ਹੋ ਗਈ ਸੀ, ਜਿਸ ਕਾਰਨ ਹੁਣ ਗੁਰਸੇਵਕ ਦੀ ਮੌਤ ਕਾਰਨ ਘਰ ਬਿਲਕੁੱਲ ਤਬਾਹ ਹੋ ਗਿਆ। ਪ੍ਰਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਗੁਰਸੇਵਕ ਨਸ਼ਿਆਂ ਦੇ ਟੀਕੇ ਲਗਾਉਂਦਾ ਸੀ ਤੇ ਬੀਤੇ ਕੱਲ ਜਿਆਦਾ ਡੋਜ਼ ਲੱਗਣ ਕਾਰਨ ਉਸਦੀ ਮੌਤ ਹੋਈ ਹੈ। ਉਧਰ ਅਜਨਾਲਾ ਦੇ ਡੀਐਸਪੀ ਰਾਜ ਕੁਮਾਰ ਨੇ ਦਸਿਆ ਕਿ ਹਾਲੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪੋਸਟਮਾਰਟਮ ਦੀ ਰੀਪੋਰਟ ਵਿਚ ਸਭ ਕੁੱਝ ਸਾਫ਼ ਹੋਵੇਗਾ।
Share the post "ਨਸ਼ਿਆਂ ਦੇ ਦੈਂਤ ਨੇ ਹੁਣ ਇੱਕ ਪੁਲਿਸ ਮੁਲਾਜਮ ਦੀ ਜਾਨ ਲਈ, ਮਾਪਿਆਂ ਦਾ ਸੀ ਇਕਲੌਤਾ ਪੁੱਤ"