ਬਠਿੰਡਾ, 10 ਮਈ: ਡੈਮੋਕਰੇਟਿਕ ਟੀਚਰਸ ਫਰੰਟ ਜ਼ਿਲਾ ਇਕਾਈ ਵੱਲੋਂ ਜ਼ਿਲਾ ਪ੍ਰਧਾਨ ਜਗਪਾਲ ਬੰਗੀ ਦੀ ਅਗਵਾਈ ਹੇਠ ਅਧਿਆਪਕ ਮਸਲੇ ਹੱਲ ਨਾ ਕਰਨ ਦੇ ਵਿਰੋਧ ਵਿੱਚ ਸਥਾਨਕ ਫੌਜੀ ਚੌਂਕ ਵਿਖੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਪੁਤਲਾ ਫੂਕਿਆ ਗਿਆ। ਜਨਰਲ ਸਕੱਤਰ ਗੁਰਮੇਲ ਮਲਕਾਣਾ ਨੇ ਦੱਸਿਆ ਕਿ ਸਿੱਖਿਆ ਮੰਤਰੀ ਵੱਲੋਂ ਮੀਟਿੰਗਾਂ ਦੌਰਾਨ ਅਧਿਆਪਕ ਮਸਲਿਆਂ ਤੇ ਸਹਿਮਤੀ ਦਿੱਤੀ ਜਾਂਦੀ ਹੈ ਪਰ ਉਨਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ । ਸੁਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਅਤੇ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ ਨੇ ਪਿਕਟਿਸਟ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਕੇ ਕਰਕੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ।
ਸ਼ਹਿਰ ਦੇ ਵਾਰਡਾਂ ’ਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਹੋਣ ਲੱਗੇ
ਇਸੇ ਤਰ੍ਹਾਂ ਵਲੰਟੀਅਰ ਅਤੇ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਰੈਗੂਲਰ ਕਰਨ, ਈਟੀਟੀ ਤੋਂ ਮਾਸਟਰ ਕੇਡਰ ਸਮੇਤ ਹਰ ਤਰ੍ਹਾਂ ਦੀਆਂ ਤਰੱਕੀਆਂ ਕਰਨ ਲਈ ਕਿਹਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਸੰਗਤ ਗੁਰਪਾਲ ਸਿੰਘ ਜਗਾ ਰਾਮ ਤੀਰਥ, ਬਲਾਕ ਪ੍ਰਧਾਨ ਬਠਿੰਡਾ ਸੁਖਮੰਦਰ ਸਿੰਘ ਝੁੰਬਾ, ਬਲਾਕ ਪ੍ਰਧਾਨ ਭਗਤਾ ਨਿਰਮਲ ਸਿੰਘ, ਦਵਿੰਦਰ ਸਿੰਘ ਡਿੱਖ, ਹਰਜਿੰਦਰ ਸੇਮਾ,ਲਖਵਿੰਦਰ ਸਿੰਘ ਬੀੜ ਬਹਿਮਣ, ਨਰਿੰਦਰ ਬੱਲੂਆਣਾ ਜਤਿੰਦਰ ਸ਼ਰਮਾ, ਗਿਰਧਾਰੀ ਲਾਲ, ਸੁਨੀਲ ਕੁਮਾਰ, ਗੁਰਜੰਟ ਸਿੰਘ ਡੀਪੀਈ, ਬਲਜਿੰਦਰ ਸਿੰਘ ਸਿੱਧੂ,ਗੁਰਸੇਵ ਸਿੰਘ ਫੂਲ ਜੋਨੀ ਸਿੰਗਲਾ, ਲਾਲ ਸਿੰਘ, ਵਿਨੋਦ ਕੁਮਾਰ,ਸਿਮਰਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ ।
Share the post "ਅਧਿਆਪਕ ਮੰਗਾਂ ਨਾ ਮੰਨਣ ਦੇ ਵਿਰੋਧ ’ਚ ਡੀਟੀਐਫ਼ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ"