ਸਿੱਖਿਆ ਮੰਤਰੀ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੀ ਏ.ਜੀ. ਨਾਲ ਕਰਵਾਈ ਮੀਟਿੰਗ

0
130

ਯੂਨੀਅਨ ਆਗੂਆਂ ਨੂੰ ਭਰਤੀ ਪ੍ਰਕਿਰਿਆ ਸਬੰਧੀ ਸੁਣਵਾਈ ਅਧੀਨ ਮਾਮਲੇ ਦੀ ਜ਼ੋਰਦਾਰ ਪੈਰਵੀ ਕਰਨ ਦਾ ਭਰੋਸਾ

ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ 1158 ਸਹਾਇਕ ਪ੍ਰੋਫੈਸਰ ਯੂਨੀਅਨ ਦੇ ਆਗੂਆਂ ਸਮੇਤ ਐਡਵੋਕੇਟ ਜਨਰਲ, ਪੰਜਾਬ ਨਾਲ ਮੁਲਾਕਾਤ ਕੀਤੀ ਗਈ ਅਤੇ ਮੁਲਾਕਾਤ ਦੌਰਾਨ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕੀਤੀ ਜਾਵੇਗੀ। ਇਹ ਮੀਟਿੰਗ ਉਚੇਰੀ ਸਿੱਖਿਆ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ 1158 ਸਹਾਇਕ ਪ੍ਰੋਫੈਸਰ ਯੂਨੀਅਨ ਵੱਲੋਂ ਹਾਈਕੋਰਟ ਵਿੱਚ ਭਰਤੀ ਸਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੋਖਲਿਆਂ ਨੂੰ ਦੂਰ ਕਰਨ ਲਈ ਅੱਜ ਇੱਥੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਕਰਵਾਈ ਗਈ। ਜਿਸ ਦੌਰਾਨ ਯੂਨੀਅਨ ਆਗੂਆਂ ਨੇ ਅਪਣੀਆਂ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ।

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿ-ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼;

ਸ. ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਸੁਚੇਤ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਹੈ। ਸਿੱਖਿਆ ਮੰਤਰੀ ਅਤੇ ਐਡਵੋਕੇਟ ਜਨਰਲ ਵਲੋਂ ਯੂਨੀਅਨ ਆਗੂਆਂ ਨੂੰ ਭਰੋਸਾ ਦਵਾਇਆ ਗਿਆ ਕਿ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ, 2024 ਨੂੰ ਹੈ।

LEAVE A REPLY

Please enter your comment!
Please enter your name here