👉ਜਰਨੈਲ ਸਿੰਘ ਯਾਤਰੀ ਸਕੱਤਰ ਅਤੇ ਮੱਖਣ ਸਿੰਘ ਗੁਰੂਸਰ ਮੀਤ ਸਕੱਤਰ ਬਣੇ
Bathinda News:ਮੋੜ ਮੰਡੀ ਦੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਮੱਖਣ ਸਿੰਘ ਜੋਧਪੁਰ, ਗੁਰਮੀਤ ਕੌਰ ਬੁਰਜ ਅਤੇ ਹਰੀ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਭਾਰਤੀ ਕਮਿਊਨਿਸਟ ਪਾਰਟੀ ਦੀ ਤਲਵੰਡੀ ਸਾਬੋ ਤਹਿਸੀਲ ਦਾ ਡੈਲੀਗੇਟ ਚੋਣ ਇਜਲਾਸ ਸਫਲਤਾ ਪੂਰਵਕ ਹੋਇਆ। ਅੱਜ ਦੇ ਇਜਲਾਜ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਨਰੇਗਾ ਦਾ ਕੰਮ ਬੰਦ ਕਰਕੇ ਮਜ਼ਦੂਰਾਂ ਦੇ ਚੁੱਲੇ ਠੰਡੇ ਕਰ ਦਿੱਤੇ ਹਨ ।ਉਹਨਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਮਨਰੇਗਾ ਦਾ ਕੰਮ ਸ਼ੁਰੂ ਕਰਵਾਇਆ ਜਾਵੇ।
ਇਹ ਵੀ ਪੜ੍ਹੋ ਬਹਿਮਣ ਦਿਵਾਨਾ ਵਿਖੇ CPI ਦੀ ਡੈਲੀਗੇਟ ਕਾਨਫਰੰਸ ਹੋਈ
ਪੰਜਾਬ ਸਰਕਾਰ ਨੂੰ ਆਪਣੇ ਕੀਤੇ ਹੋਏ ਵਾਅਦੇ ਯਾਦ ਕਰਾਉਂਦਿਆਂ ਕਾ. ਬਰਾੜ ਨੇ ਕਿਹਾ ਕਿ ਸਰਕਾਰ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਸਿਰਫ ਚੁਟਕਲੇ ਸੁਣਾ ਕੇ ਕੰਮ ਸਾਰਿਆ ਜਾ ਰਿਹਾ ਹੈ।ਇਜਲਾਸ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਮੱਖਣ ਸਿੰਘ ਗੁਰੂਸਰ ਅਤੇ ਜਰਨੈਲ ਸਿੰਘ ਯਾਤਰੀ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਬਿਜਲੀ ਬਿੱਲ 2025 ਲਿਆ ਕੇ ਬਿਜਲੀ ਦੀ ਸਹੂਲਤ ਗਰੀਬ ਅਤੇ ਨਿਮਨ ਮਧ ਵਰਗ ਦੀ ਪਹੁੰਚ ਤੋਂ ਬਾਹਰ ਕਰ ਰਹੀ ਹੈ,ਉੱਥੇ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਤੇ ਚੁੱਪ ਵੱਟੀ ਹੋਈ ਹੈ ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਇਸ ਬਿੱਲ ਦੇ ਵਿਰੁੱਧ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਇਸ ਨੂੰ ਰੱਦ ਕਰੇ। ਇਜਲਾਸ ਵੱਲੋਂ ਪੰਜਾਬ ਸਰਕਾਰ ਵੱਲੋਂ ਰੋਡਵੇਜ਼ ਦੇ ਕੱਚੇ ਕਾਮਿਆਂ ਉੱਪਰ ਕੀਤੇ ਲਾਠੀ ਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।
ਇਹ ਵੀ ਪੜ੍ਹੋ ਕੈਪਟਨ ਅਮਰਿੰਦਰ ਨੇ ਭਾਜਪਾ ਨੂੰ ਸ਼ੀਸ਼ਾ ਦਿਖਾਇਆ: ਰਾਜਾ ਵੜਿੰਗ
ਅੱਜ ਦੇ ਚੋਣ ਇਜਲਾਸ ਵੱਲੋਂ ਪਿਛਲੇ ਦਿਨੀ ਤਲਵੰਡੀ ਸਾਬੋ ਵਿਖੇ ਕੀਤੇ ਗਏ ਚੋਣ ਇਜਲਾਸ ਨੂੰ ਸਰਬ ਸੰਮਤੀ ਨਾਲ ਮਤਾ ਪਾ ਕੇ ਰੱਦ ਕੀਤਾ ਗਿਆ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਜਲਾਸ ਵਿੱਚ ਸਰਬ ਸੰਮਤੀ ਨਾਲ 25 ਮੈਂਬਰੀ ਤਹਿਸੀਲ ਕਮੇਟੀ ਡਿਵੀਜ਼ਨ ਕਮੇਟੀ ਅਤੇ ਜ਼ਿਲਾ ਇਜਲਾਸ ਲਈ ਡੈਲੀਗੇਟਾਂ ਦੀ ਚੋਣ ਕੀਤੀ ਗਈ। ਨਵੀਂ ਚੁਣੀ ਗਈ ਤਹਿਸੀਲ ਕਮੇਟੀ ਵੱਲੋਂ ਜਰਨੈਲ ਸਿੰਘ ਯਾਤਰੀ ਨੂੰ ਤਹਿਸੀਲ ਸਕੱਤਰ, ਮੱਖਣ ਸਿੰਘ ਗੁਰੂਸਰ ਅਤੇ ਹਰੀ ਸਿੰਘ ਤਲਵੰਡੀ ਨੂੰ ਮੀਤ ਸਕੱਤਰ ਚੁਣਿਆ ਗਿਆ। ਇਜਲਾਸ ਨੂੰ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਕੁੱਬੇ, ਹਰਬੰਸ ਸਿੰਘ ਜੋਧਪੁਰ ਅਤੇ ਜਸਵੀਰ ਸਿੰਘ ਢੱਡੇ ਨੇ ਵੀ ਸੰਬੋਧਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













