Bathinda News: ਮਾੜੇ ਕੰਮਾਂ ਦੇ ਮਾੜੇ ਨਤੀਜ਼ੇ;ਨਜਾਇਜ਼ ਸਬੰਧਾਂ ਦੀ ਭੇਂਟ ਚੜ੍ਹੀ ਸੀ ਪ੍ਰਾਈਵੇਟ ਹਸਪਤਾਲ ਦੀ ਮੁਲਾਜਮ

0
636
604 Views

👉ਬਠਿੰਡਾ ਪੁਲਿਸ ਨੇ 24 ਘੰਟਿਆਂ ਵਿੱਚ ਹੀ ਬਹਿਮਣ ਦੀਵਾਨਾ ਕੋਲ ਔਰਤ ਦੀ ਮਿਲੀ ਲਾਸ਼ ਦੇ ਰਹੱਸ ਨੂੰ ਸੁਲਝਾਇਆ
ਬਠਿੰਡਾ, 2 ਦਸੰਬਰ: Bathinda News:ਦੋ ਦਿਨ ਪਹਿਲਾਂ ਬਠਿੰਡਾ-ਮਲੋਟ ਰੋਡ ’ਤੇ ਪਿੰਡ ਬਹਿਮਣ ਦੀਵਾਨਾ ਦੇ ਖੇਤਾਂ ਵਿੱਚੋਂ ਬਰਾਮਦ ਹੋਈ ਇੱਕ ਔਰਤ ਦੀ ਲਾਸ਼ ਦੇ ਮਾਮਲੇ ਦੀ ਗੁੱਥੀ ਨੂੰ ਬਠਿੰਡਾ ਪੁਲਿਸ ਨੇ ਸੁਲਝਾ ਲਿਆ ਹੈ। ਮ੍ਰਿਤਕ ਔਰਤ ਦੀ ਪਹਿਚਾਣ ਰਮਨਦੀਪ ਕੌਰ ਉਰਫ ਸਰਬਜੀਤ ਕੌਰ ਵਾਸੀ ਪਿੰਡ ਕੋਟਭਾਈ ਜਿਲਾ ਸ੍ਰੀ ਮੁਕਤਸਰ ਸਾਹਿਬ ਵੱਜੋ ਹੋਈ ਹੈ। ਜਿਸਦਾ ਕਤਲ ਉਸਦੇ ਹੀ ਪ੍ਰੇਮੀ ਵੱਲੋਂ ਗਲਾ ਘੁੱਟ ਕੇ ਕੀਤਾ ਗਿਆ ਸੀ। ਅੱਜ ਇਸ ਸਬੰਧ ਵਿਚ ਮਾਮਲੇ ਦੀ ਪੂਰੀ ਜਾਣਕਾਰੀ ਦਿੰਦਿਆਂ ਡੀਐਸਪੀ ਦਿਹਾਤੀ ਸ੍ਰੀਮਤੀ ਹਿਨਾ ਗੁਪਤਾ ਨੇ ਦਸਿਆ ਕਿ ਇਸ ਸਬੰਧ ਵਿਚ ਥਾਣਾ ਸਦਰ ਵਿਖੇ ਮੁਕੱਦਮਾ ਨੰਬਰ 203 ਮਿਤੀ 30.11.2024 ਅ/ਧ 103 ਬੀਐਨਐਸ ਦਰਜ਼ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇਸਤੋਂ ਇਲਾਵਾ ਇਸ ਅੰਨੇ ਕਤਲ ਨੂੰ ਟਰੇਸ ਕਰਨ ਲਈ ਐਸਐਸਪੀ ਸ੍ਰੀਮਤੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਪੀ. (ਸਿਟੀ) ਨਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸੀ.ਆਈ.ਏ.ਸਟਾਫ-2 ਬਠਿੰਡਾ ਦੇ ਇੰਚਾਰਜ਼ ਇੰਸਪੈਟਰ ਕਰਨਦੀਪ ਸਿੰਘ ਅਤੇ ਥਾਣਾ ਸਦਰ ਬਠਿੰਡਾ ਦੇ ਐਸਐਚਓ ਇੰਸਪੈਕਟਰ ਜਗਦੀਪ ਸਿੰਘ ਦੀ ਅਗਵਾਈ ਹੇਠ ਟੀਮਾਂ ਗਠਿਤ ਕੀਤੀਆ ਗਈਆ ਸਨ। ਮੁਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਮ੍ਰਿਤਕ ਔਰਤ ਬਠਿੰਡਾ ਦੇ ਭੱਟੀ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਹਸਪਤਾਲ ਵਿਚ ਮੁਲਾਜਮ ਵਜੋਂ ਕੰਮ ਕਰਦੀ ਸੀ ਤੇ ਉਸਦੇ ਮਨਪ੍ਰੀਤ ਸਿੰਘ ਉਰਫ ਮਨੀ ਵਾਸੀ ਪਿੰਡ ਗਿੱਲ ਕਲਾਂ ਦੇ ਨੌਜਵਾਨ ਨਾਲ ਕਥਿਤ ਤੌਰ ’ਤੇ ਨਜਾਇਜ਼ ਸਬੰਧ ਸਨ।

ਇਹ ਵੀ ਪੜ੍ਹੋ ਗੈਰ ਕਾਨੂੰਨੀ ਫਾਰਮਾਂ ਅਤੇ ਨਸ਼ਾ ਤਸਕਰਾਂ ਦੇ ਨੈਟਵਰਕ ਵਿਰੁਧ ਫਾਜਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਕਥਿਤ ਦੋਸ਼ੀ, ਜੋਕਿ ਇੱਕ ਫ਼ੂਡ ਡਿਲਵਰੀ ਕੰਪਨੀ ਵਿਚ ਕੰਮ ਕਰਦਾ ਹੈ, ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਸਨੇ ਮੁਢਲੀ ਪੁਛਗਿਛ ਦੌਰਾਨ ਮੰਨਿਆ ਹੈ ਕਿ ਉਹ ਰਮਨਦੀਪ ਨੂੰ ਆਪਣੇ ਨਾਲ ਰੱਖਣਾ ਚਾਹੁੰਦਾ ਸੀ ਪ੍ਰੰਤੂ ਉਹ ਉਸਦੇ ਲਈ ਰਾਜ਼ੀ ਨਹੀਂ ਸੀ। ਇਸ ਦੌਰਾਨ ਜਦ ਉਹ 29 ਨਵੰਬਰ ਨੂੰ ਉਸਨੂੰ ਗਿੱਦੜਬਾਹਾ ਤੱਕ ਮੋਟਰਸਾਈਕਲ ’ਤੇ ਛੱਡਣ ਜਾ ਰਿਹਾ ਸੀ ਤਾਂ ਰਾਸਤੇ ਵਿਚ ਇਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਅਤੇ ਉਸਨੇ ਗੁੱਸੇ ਵਿਚ ਆ ਕੇ ਆਪਣੇ ਕੋਲ ਮਫ਼ਲਰ ਨਾਲ ਉਸਦਾ ਗਲਾ ਘੁੱਟ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਹੋਰ ਡੂੰਘਾਈ ਨਾਲ ਪੁਛਗਿਛ ਕਰਨ ਲਈ ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

 

LEAVE A REPLY

Please enter your comment!
Please enter your name here