Delhi News: ਦਿੱਲੀ ਦੇ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਦੀ ਅਗਵਾੀ ਹੇਠ ਪੂਰੀ ਕੈਬਨਿਟ ਸੋਮਵਾਰ ਨੂੰ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸ਼੍ਰੀ ਅੰਮ੍ਰਿਤਸਰ ਸਾਹਿਬ ਪੁੱਜ ਰਹੀ ਹੈ। ਇਸਦੇ ਬਾਬਤ ਆਪਣੇ ਸੋਸਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਦਿੱਲੀ ਦੇ ਵਜ਼ੀਰ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ, ”ਵਾਹਿਗੁਰੂ ਜੀ ਦੀ ਅਪਾਰ ਕ੍ਰਿਪਾ ਸਦਕਾ ਦਿੱਲੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਲ ਕਿਲ੍ਹੇ ਉੱਤੇ ਕਰਵਾਏ ਗਏ 3 ਰੋਜ਼ਾ ਸਮਾਗਮ ਬਹੁਤ ਹੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਸੰਪੰਨ ਹੋਏ ਹਨ ਤੇ ਹੁਣ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਫ਼ੈਸਲਾ ਕੀਤਾ ਹੈ ਕਿ ਉਹ ਆਪਣੀ ਪੂਰੀ ਕੈਬਨਿਟ ਸਮੇਤ 8 ਦਸੰਬਰ ਨੂੰ ਸ੍ਰੀ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਜਾਣਗੇ।” ਸ: ਸਿਰਸਾ ਮੁਤਾਬਕ ਦਿੱਲੀ ਵਿਖੇ ਕਰਵਾਏ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਦਿੱਲੀ ਸਰਕਾਰ ਗੁਰੂ ਸਾਹਿਬਾਨ ਨੂੰ ਨਤਮਸਤਕ ਹੋ ਕੇ ਸ਼ੁਕਰਾਨੇ ਵਜੋਂ ਅਰਦਾਸ ਕਰਨਗੇ। ਜਿਕਰਯੋਗ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਸਰਕਾਰ ਵੱਲੋਂ ਵੀ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਵੱਡੇ ਸਮਾਗਮ ਕਰਵਾਏ ਗਏ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







