ਪਿੰਗਲਵਾੜਾ ਸ਼ਾਖਾ ਪਲਸੌਰਾ ਦਾ ਸਥਾਪਨਾ ਦਿਵਸ ਮਨਾਇਆ

Date:

spot_img

ਖੂਨਦਾਨ ਕੈਂਪ ਮੌਕੇ ਖੂਨ ਦਾਨੀਆਂ ਨੇ 29 ਯੂਨਿਟ ਦਾਨ ਕੀਤੇ
ਚੰਡੀਗੜ੍ਹ, 27 ਨਵੰਬਰ: ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨ ਅਤੇ ਪਦਮ ਭੂਸ਼ਣ ਜੇਤੂ ਡਾ. ਇੰਦਰਜੀਤ ਕੌਰ ਦੀ ਅਗਵਾਈ ਵਿੱਚ ਪਿੰਗਲਵਾੜਾ ਦੀ ਪਿੰਡ ਪਲਸੌਰਾ ਸ਼ਾਖਾ ਸੈਕਟਰ 56 ਚੰਡੀਗੜ੍ਹ ਦਾ ਦੋ ਰੋਜਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਜਤਿੰਦਰ ਸਿੰਘ ਔਲਖ ਸੇਵਾ ਮੁਕਤ ਏਡੀਜੀਪੀ ਪੰਜਾਬ ਨੇ ਕੀਤਾ ਜਿਸ ਵਿੱਚ ਕੁੱਲ 29 ਯੂਨਿਟ ਇਕੱਠੇ ਹੋਏ। ਮੈਡੀਕਲ ਕੈਂਪ ਦਾ ਉਦਘਾਟਨ ਡਾ. ਇੰਦਰਜੀਤ ਕੌਰ ਨੇ ਕੀਤਾ ਜਿਸ ਵਿੱਚ ਵੱਡੀ ਗਿਣਤੀ ਵਿੱਚ ਬਾਹਰੋਂ ਆਈ ਸੰਗਤ ਨੇ ਵੀ ਮੁਫ਼ਤ ਡਾਕਟਰੀ ਸੇਵਾਵਾਂ ਦਾ ਲਾਹਾ ਲਿਆ।

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੀ ਸ਼ੁਰੂਆਤ’

ਦੂਸਰੇ ਦਿਨ ਗੁਰਮਤਿ ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ। ਇਸ ਮੌਕੇ ਪਿੰਗਲਵਾੜਾ ਦੇ ਬੱਚਿਆਂ ਵੱਲੋਂ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਰਸਭਿੰਨਾ ਰੁਹਾਨੀ ਕੀਰਤਨ ਕੀਤਾ ਗਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜੱਥੇ ਸਮੇਤ ਇਸਤਰੀ ਸਤਿਸੰਗ ਸਭਾ ਗੁਰਦੁਆਰਾ ਸਿਮਰਨਸਰ ਸਾਹਿਬ ਪਿੰਡ ਪਲਸੌਰਾ ਵੱਲੋਂ ਵੀ ਸ਼ਬਦ ਗਾਇਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪਿੰਗਲਵਾੜਾ ਦੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਪਿਛਲੇ ਸੱਤ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਨਿਰਸਵਾਰਥ ਲੋਕ ਸੇਵਾ ਨੂੰ ਸਮਰਪਿਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਆਪਣੇ ਯਤਨਾਂ ਰਾਹੀਂ ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਆਸਰਾ ਦੇਣ, ਗਰੀਬਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਸਮੇਤ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਪਾਹਜਾਂ ਦੀ ਸਹਾਇਤਾ ਕਰ ਰਹੀ ਹੈ।

ਹਰਿਆਣਾ ‘ਚ 40 ਹਜ਼ਾਰ ਬਜ਼ੁਰਗਾਂ ਨੇ ਸਵੈਇੱਛਾ ਨਾਲ ਛੱਡੀ ਬੁਢਾਪਾ ਪੈਨਸ਼ਨ

ਇਸ ਮੌਕੇ ਡਾ. ਇੰਦਰਜੀਤ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਪੁੱਜੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨਾਂ ਵਿੱਚ ਡਾ. ਪਿਆਰੇ ਲਾਲ ਗਰਗ, ਉਘੇ ਪੱਤਰਕਾਰ ਐਸਪੀ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਜਤਿੰਦਰ ਸਿੰਘ ਔਲਖ ਸੇਵਾ ਮੁਕਤ ਏਡੀਜੀਪੀ ਪੰਜਾਬ, ਡਾ ਜੈਰੂਪ ਸਿੰਘ ਸੇਵਾਮੁਕਤ ਵਾਈਸ ਚਾਂਸਲਰ, ਗੁਰਵਿੰਦਰ ਸਿੰਘ ਔਲਖ, ਕਰਨਲ ਦਰਸ਼ਨ ਸਿੰਘ ਬਾਵਾ ਐਡਮਿਨਿਸਟਰੇਟਰ, ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ ਪਿੰਗਲਵਾੜਾ, ਤਿਲਕ ਰਾਜ ਜਨਰਲ ਮੈਨੇਜਰ, ਮੁਖਤਿਆਰ ਸਿੰਘ ਗੁਰਾਇਆ ਆਨਰੇਰੀ ਸਕੱਤਰ, ਮਾਸਟਰ ਰਾਜਬੀਰ ਸਿੰਘ ਮੈਂਬਰ,

ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ

ਪਰਮਿੰਦਰ ਸਿੰਘ ਭੱਟੀ ਅਸਿਸਟੈਂਟ ਐਡਮਿਨਿਸਟਰੇਟਰ, ਸੁਰਿੰਦਰ ਕੌਰ ਭੱਟੀ, ਯੋਗੇਸ਼ ਸੂਰੀ, ਰਵਿੰਦਰ ਕੌਰ ਬਰਾਂਚ ਇੰਚਾਰਜ ਪਲਸੌਰਾ, ਨਿਰਮਲ ਸਿੰਘ, ਪ੍ਰਕਾਸ਼ ਚੰਦ ਜੈਨ, ਗੁਲਸ਼ਨ ਰੰਜਨ ਤੇ ਹਰਪਾਲ ਸਿੰਘ ਦੋਵੇਂ ਮੈਡੀਕਲ ਸੋਸ਼ਲ ਵਰਕਰ, ਡਾ. ਸੰਜੀਵ ਕੰਬੋਜ ਉੱਧਮ ਐਨਜੀਓ, ਹਰੀਸ਼ ਚੰਦਰ ਗੁਲਾਟੀ ਤੇ ਹੋਰ ਸ਼ਖਸ਼ੀਅਤਾਂ ਵੀ ਸ਼ਾਮਿਲ ਸਨ। ਇਸ ਮੌਕੇ ਪਿੰਗਲਵਾੜਾ ਦੇ ਮਰੀਜ਼ਾਂ ਵੱਲੋਂ ਫੋਕਟ ਸਮੱਗਰੀ ਤੋਂ ਤਿਆਰ ਸਮਾਨ ਦੀ ਨੁਮਾਇਸ਼ ਵੀ ਲਗਾਈ ਗਈ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...