ਖਰਚਾ ਨਿਗਰਾਨਾਂ ਨੇ ਉਮੀਦਵਾਰਾਂ ਦੇ ਖਰਚਾ ਰਜਿਸਟਰਾਂ ਦੀ ਕੀਤੀ ਚੈਕਿੰਗ

Date:

spot_img

ਬਠਿੰਡਾ, 19 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 11-ਬਠਿੰਡਾ ਲਈ ਨਿਯੁਕਤ ਖਰਚਾ ਨਿਗਰਾਨਾਂ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰਾਂ ਦੁਆਰਾ ਕੀਤੇ ਜਾ ਰਹੇ ਖਰਚੇ ਸਬੰਧੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਜ਼ਿਲ੍ਹਾ ਨੋਡਲ ਅਫ਼ਸਰ ਖਰਚਾ ਨਿਗਰਾਨ ਸੈਲ ਡਾ. ਮਨਦੀਪ ਕੌਰ ਵੀ ਹਾਜ਼ਰ ਸਨ। ਇਸ ਦੌਰਾਨ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਵੱਖ-ਵੱਖ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਦੇ ਚੋਣ ਏਜੰਟਾਂ ਦੁਆਰਾ ਆਪੋ-ਆਪਣੇ ਉਮੀਦਵਾਰਾਂ ਦੇ ਖਰਚੇ ਸਬੰਧੀ ਲਗਾਏ ਗਏ ਖਰਚਾ ਰਜਿਸਟਰ ਖਰਚਾ ਨਿਗਰਾਨਾਂ ਨੂੰ ਚੈਕ ਕਰਵਾਏ ਗਏ।

ਜ਼ਿਲ੍ਹੇ ਭਰ ਚ ਕਰਵਾਈ ਗਈ ਪੋਲਿੰਗ ਸਟਾਫ਼ ਦੀ ਦੂਜੀ ਰਿਹਰਸਲ

ਇਸ ਮੌਕੇ ਖਰਚਾ ਨਿਗਰਾਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਸਿਆਸੀ ਪਾਰਟੀਆਂ ਅਤੇ ਅਜ਼ਾਦ ਉਮੀਦਵਾਰਾਂ ਦੁਆਰਾ ਕੀਤੇ ਜਾ ਰਹੇ ਚੋਣ ਖਰਚ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਸਬੰਧੀ ਕਿਸੇ ਕਿਸਮ ਦਾ ਖ਼ਰਚਾ ਛੁਪਾਉਣ ਜਾਂ ਘੱਟ ਦਰਸਾਉਣ ‘ਤੇ ਸਖਤ ਕਾਰਵਾਈ ਅਮਲ ‘ਚ ਲਿਆਂਦੀ ਜਾ ਸਕੇ। ਇਸ ਮੌਕੇ ਡੀ.ਸੀ.ਐਫ.ਏ ਸ਼੍ਰੀ ਰਾਕੇਸ਼ ਸ਼ਰਮਾ, ਏ.ਸੀ.ਐਫ.ਏ ਸ਼੍ਰੀ ਵਿਕਾਸ ਮਿੱਤਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਏਜੰਟ ਆਦਿ ਹਾਜ਼ਰ ਸਨ।

spot_img
spot_img

Share post:

Popular

More like this
Related

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...

Bathinda Police ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਦੋ ਕਾਬੂ

Bathinda News : Bathinda Police ਵੱਲੋਂ ਨਸ਼ਿਆਂ ਦੇ ਖਾਤਮੇ...