ਸਕੂਲਾਂ ਦੇ ਨਵੀਨੀਂਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਠਿੰਡਾ, 21 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਸ ਤਹਿਤ ਬਠਿੰਡਾ ਸ਼ਹਿਰੀ ਹਲਕੇ ਨਾਲ ਸਬੰਧਤ ਸਾਰੇ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਇਹ ਜਾਣਕਾਰੀ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਪਿ੍ਰੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨ ੇਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਠਿੰਡਾ ਸ਼ਹਿਰੀ ਬਲਾਕ ਅਧੀਨ ਪੈਂਦੇ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀ ਯੂ-ਡਾਈਸ ਵੱਲ ਖਾਸ ਧਿਆਨ ਦਿੰਦਿਆਂ ਇਸ ਨੂੰ 2 ਦਿਨਾਂ ਦੇ ਅੰਦਰ-ਅੰਦਰ ਤੁਰੰਤ ਸੋਧ ਕੇ ਅਪਡੇਟ ਕਰਨਾ ਯਕੀਨੀ ਬਣਾਉਣ।
ਐਚ.ਪੀ.ਸੀ.ਐਲ ਨੇ ਬਠਿੰਡਾ ਚ ਨਵੀਨਤਾਕਾਰੀ ਪੈਟਰੋਲ ਅਤੇ ਬਿਜਲੀ ਵਿਕਰੀ ਮੁਹਿੰਮ ਦੀ ਕੀਤੀ ਸ਼ੁਰੂਆਤ
ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਖਾਸ ਤੌਰ ਤੇ ਸਕੂਲਾਂ ਦੇ ਨਵੀਨੀਂਕਰਨ ਦੇ ਨਾਲ-ਨਾਲ ਖੇਤਾ ਸਿੰਘ ਬਸਤੀ, ਹਰਬੰਸ ਨਗਰ, ਕੋਠੇ ਅਮਰਪੁਰਾ, ਕੋਠੇ ਕਾਲੇਕਾ ਤੋਂ ਇਲਾਵਾ ਸਰਕਾਰੀ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਆਦਰਸ਼ ਸਕੂਲਾਂ ਦੀਆਂ ਸਮੱਸਿਆਵਾਂ ਵੀ ਦੂਰ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਆਪ ਆਗੂ ਤੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਬਲਾਕ ਪ੍ਰਧਾਨ ਜਗਦੀਸ਼ ਸਿੰਘ ਵੜੈਚ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਹਿੰਦਰਪਾਲ ਸਿੰਘ ਤੋਂ ਇਲਾਵਾ ਬਲਾਕ ਸ਼ਹਿਰੀ ਨਾਲ ਸਬੰਧਤ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀ ਆਦਿ ਹਾਜ਼ਰ ਸਨ।